ਚੰਡੀਗੜ੍ਹ, 1 ਮਈ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਾਣੀ ਦੇ ਮੁੱਦੇ ‘ਤੇ ਇੱਕ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੱਲ੍ਹ ਸਵੇਰੇ 10 ਵਜੇ ਪੰਜਾਬ ਭਵਨ ਵਿੱਚ ਹੋਵੇਗੀ।
ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪਾਣੀ ਖੋਹਣ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਗਲਤ ਇਸਤੇਮਾਲ ਅਤੇ ਹਰਿਆਣਾ ਨੂੰ ਨਾਜਾਇਜ਼ ਤਰੀਕੇ ਨਾਲ ਪਾਣੀ ਦੇਣ ਦੇ ਮੁੱਦਿਆਂ ‘ਤੇ ਵੀ ਸਵਾਲ ਚੁੱਕੇ ਜਾਣਗੇ।
ਪੰਜਾਬ ਸਰਕਾਰ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਜਾ ਰਹੀ ਹੈ। ਇਸ ਵਿਸ਼ੇਸ਼ ਸੈਸ਼ਨ ਵਿੱਚ ਪਾਣੀ ਦੇ ਮੁੱਦੇ ‘ਤੇ ਇੱਕ ਪ੍ਰਸਤਾਵ ਲਿਆਂਦਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹੱਕ ਦੀ ਲੜਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਮੀਟਿੰਗ ਅਤੇ ਵਿਧਾਨ ਸਭਾ ਸੈਸ਼ਨ ਪੰਜਾਬ ਦੇ ਪਾਣੀ ਦੇ ਹੱਕਾਂ ਨੂੰ ਬਚਾਉਣ ਅਤੇ ਕੇਂਦਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੇ ਮਕਸਦ ਨਾਲ ਬੁਲਾਏ ਜਾ ਰਹੇ ਹਨ।