Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਟੁੱਕ ਸਖ਼ਤ ਕਾਨੂੰਨੀ ਕਾਰਵਾਈ ਲਈ ਰਹਿਣ ਤਿਆਰ- ਮਿਹਨਤੀ ਲੋਕਾਂ ਦੇ ਹਿੱਤ ਵਿੱਚ ਜਾਰੀ ਕੀਤਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਟੁੱਕ ਸਖ਼ਤ ਕਾਨੂੰਨੀ ਕਾਰਵਾਈ ਲਈ ਰਹਿਣ ਤਿਆਰ- ਮਿਹਨਤੀ ਲੋਕਾਂ ਦੇ ਹਿੱਤ ਵਿੱਚ ਜਾਰੀ ਕੀਤਾ ਬਿਆਨ
  • PublishedMay 5, 2025

ਚੰਡੀਗੜ੍ਹ, 5 ਮਈ 2025 ( ਮੰਨਨ ਸੈਣੀ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕਾਂ ਅਤੇ ਰੇਲਾਂ ਰੋਕਣ ਵਾਲੇ ਧਰਨਿਆਂ ਅਤੇ ਹੜਤਾਲਾਂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਕਿਸੇ ਵੀ ਐਲਾਨ, ਧਰਨੇ ਜਾਂ ਹੜਤਾਲ ਜੋ ਆਮ ਲੋਕਾਂ ਦੇ ਰੋਜ਼ਾਨਾ ਕੰਮਕਾਰ ਵਿੱਚ ਵਿਘਨ ਪਾਉਂਦੇ ਹਨ ਜਾਂ ਉਨ੍ਹਾਂ ਨੂੰ ਪਰੇਸ਼ਾਨ ਕਰਦੇ ਹਨ, ਨੂੰ ਪਬਲਿਕ ਦੇ ਵਿਰੁੱਧ ਮੰਨਿਆ ਜਾਵੇਗਾ। ਮੁੱਖ ਮੰਤਰੀ ਨੇ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਵਿਰੋਧ ਪ੍ਰਦਰਸ਼ਨ ਦੇ ਹੋਰ ਸ਼ਾਂਤਮਈ ਤਰੀਕੇ ਅਪਣਾਏ ਜਾਣ, ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਲੋਕਾਂ ਦੇ ਹਿੱਤਾਂ ਦੀ ਰਾਖੀ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਚੱਕਾ ਜਾਮ ਜਾਂ ਪੰਜਾਬ ਬੰਦ ਵਰਗੇ ਕਦਮਾਂ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕੀਤਾ ਜਾਵੇ।

ਮੁੱਖ ਮੰਤਰੀ ਦੇ ਇਸ ਬਿਆਨ ਨੇ ਸੂਬੇ ਵਿੱਚ ਵਿਵਾਦ ਨੂੰ ਹਵਾ ਦਿੱਤੀ ਹੈ, ਜਿੱਥੇ ਕੁਝ ਜਥੇਬੰਦੀਆਂ ਨੇ ਇਸ ਨੂੰ ਆਪਣੇ ਪ੍ਰਦਰਸ਼ਨ ਦੇ ਅਧਿਕਾਰ ‘ਤੇ ਹਮਲਾ ਕਰਾਰ ਦਿੱਤਾ ਹੈ, ਜਦਕਿ ਦੂਸਰੇ ਇਸ ਨੂੰ ਆਮ ਜਨਤਾ ਦੇ ਹਿੱਤ ਵਿੱਚ ਜ਼ਰੂਰੀ ਕਦਮ ਮੰਨ ਰਹੇ ਹਨ।

Written By
The Punjab Wire