ਗੁਰਦਾਸਪੁਰ

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ
  • PublishedSeptember 22, 2026

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ

ਬਟਾਲਾ, 22 ਸਤੰਬਰ 2026 (ਮੰਨਨ ਸੈਣੀ)– ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਅਤੇ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।

ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਾਨ ਸਰਕਾਰ ਦੇ ਕੀਤੇ ਕੰਮਾ ਨੂੰ ਵਿਸਥਾਰ ਵਿੱਚ ਦੱਸਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਪੈਫਲੈਟ ਦਿੱਤੇ ਜਾ ਰਹੇ ਹਨ ਅਤੇ ਮਾਨ ਸਰਕਾਰ ਵਲੋਂ ਪੂਰੀਆਂ ਕੀਤੀਆਂ ਗਈਆਂ ਗਰੰਟੀਆਂ ਬਾਰੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਉਹ ਵੀ ਕੰਮ ਲੋਕਹਿਤ ਵਿੱਚ ਕੀਤੇ ਗਏ ਹਨ, ਜਿਨ੍ਹਾਂ ਦੀਆਂ ਗਰੰਟੀਆਂ ਨਹੀ ਦਿੱਤੀਆਂ ਗਈਆਂ ਸਨ। ਮਾਨ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਪੱਖੀ ਪਹਿਲਕਦਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Written By
The Punjab Wire