Close

Recent Posts

ਗੁਰਦਾਸਪੁਰ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਰਮਨ ਬਹਿਲ ਵੱਲੋਂ ਘਰ-ਘਰ ਸੰਪਰਕ, ਲੋਕ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਰਮਨ ਬਹਿਲ ਵੱਲੋਂ ਘਰ-ਘਰ ਸੰਪਰਕ, ਲੋਕ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ
  • PublishedSeptember 23, 2026

ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ- ਰਮਨ ਬਹਿਲ

ਗੁਰਦਾਸਪੁਰ, 23 ਸਤੰਬਰ 2026 (ਮੰਨਨ ਸੈਣੀ)। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਵੀ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਉਨ੍ਹਾਂ ਨਾਲ ਹੋਏ ਆਰਥਿਕ ਫ਼ਾਇਦਿਆਂ ਬਾਰੇ ਜਾਣੂ ਕਰਵਾਉਣਾ ਹੈ।

ਘਰ-ਘਰ ਸੰਪਰਕ ਦੌਰਾਨ ਰਮਨ ਬਹਿਲ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਯੋਗ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਲੋਕਾਂ ਨੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਆਰਥਿਕ ਰਾਹਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਰਮਨ ਬਹਿਲ ਦਾ ਧੰਨਵਾਦ ਕੀਤਾ। ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਸਰਕਾਰ ਦੀਆਂ ਸਕੀਮਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਲੋਕਾਂ ਨੂੰ ਸਿੱਧੀ ਜਾਣਕਾਰੀ ਮਿਲਦੀ ਹੈ।

Written By
The Punjab Wire