ਗੁਰਦਾਸਪੁਰ ਰਾਜਨੀਤੀ

ਕੰਵਲਪ੍ਰੀਤ ਸਿੰਘ ਕਾਕੀ ਬਣੇ ਕਾਦੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ

ਕੰਵਲਪ੍ਰੀਤ ਸਿੰਘ ਕਾਕੀ ਬਣੇ ਕਾਦੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ
  • PublishedSeptember 23, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਕੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਹੋਵੇਗੀ ਜ਼ਿੰਮੇਵਾਰੀ

ਗੁਰਦਾਸਪੁਰ, 23 ਸਤੰਬਰ 2026 (ਮੰਨਨ ਸੈਣੀ)। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ. ਕੰਵਲਪ੍ਰੀਤ ਸਿੰਘ ਕਾਕੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਕੀਤੀ ਗਈ ਇਸ ਨਿਯੁਕਤੀ ਨਾਲ ਕਾਦੀਆਂ ਹਲਕੇ ਦੀ ਸਿਆਸਤ ਵਿੱਚ ਨਵੀਂ ਸਰਗਰਮੀ ਦੇਖਣ ਨੂੰ ਮਿਲ ਸਕਦੀ ਹੈ।

ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਕੰਵਲਪ੍ਰੀਤ ਸਿੰਘ ਕਾਕੀ ਨੂੰ ਇਹ ਜ਼ਿੰਮੇਵਾਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੌਂਪੀ ਗਈ ਹੈ। ਪਾਰਟੀ ਨੇ ਉਮੀਦ ਜਤਾਈ ਹੈ ਕਿ ਉਹ ਹਲਕੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।

ਕੰਵਲਪ੍ਰੀਤ ਸਿੰਘ ਕਾਕੀ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਜੋਂ ਵੀ ਜ਼ਿੰਮੇਵਾਰੀ ਨਿਭਾ ਰਹੇ ਹਨ। ਹਾਲ ਹੀ ਵਿੱਚ ਕਾਦੀਆਂ ਹਲਕੇ ਨਾਲ ਸਬੰਧਤ ਸਿਆਸੀ ਗਤੀਵਿਧੀਆਂ ਵਿੱਚ ਵੀ ਉਹ ਸਰਗਰਮ ਰਹੇ ਹਨ।

ਪਾਰਟੀ ਵੱਲੋਂ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਸੁਖਬੀਰ ਬਾਦਲ ਨੇ ਉਮੀਦ ਪ੍ਰਗਟਾਈ ਗਈ ਹੈ ਕਿ ਉਹ ਕਾਦੀਆਂ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨਗੇ। ਇਸ ਮੌਕੇ ਤੇ ਸਾਬਕਾ ਮੰਤਰੀ ਅਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਅਤੇ ਸੋਨੂੰ ਲੰਗਾਹ ਵੀ ਨਾਲ ਸਨ।

Written By
The Punjab Wire