Close

Recent Posts

ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੰਟਰੋਲ ਰੂਮ ਸਥਾਪਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੰਟਰੋਲ ਰੂਮ ਸਥਾਪਤ
  • PublishedMay 7, 2025

ਜਨਤਾ ਲਈ ਕੰਟਰੋਲ ਰੂਮ ਦਾ ਨੰਬਰ 01874-266376 ਜਾਰੀ ਕੀਤਾ

ਗੁਰਦਾਸਪੁਰ, 7 ਮਈ 2025 (ਦੀ ਪੰਜਾਬ ਵਾਇਰ)। ਭਾਰਤ-ਪਾਕਿਸਤਾਨ ਸਰਹੱਦ ਉੱਪਰ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਈ.ਸੀ.ਸੀ.ਸੀ. ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 01874-266376 ਹੈ ਅਤੇ ਇਹ ਕੰਟਰੋਲ ਰੂਮ ਰਾਊਂਡ ਦੀ ਕਲਾਕ ਚੱਲੇਗਾ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਵਿੱਚ ਰਾਊਂਡ ਦੀ ਕਲਾਕ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਲੋੜ ਪੈਣ ’ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਸੰਪਰਕ ਕਰ ਸਕਦੇ ਹਨ।

Written By
The Punjab Wire