ਗੁਰਦਾਸਪੁਰ, 8 ਮਈ 2025 (ਦੀ ਪੰਜਾਬ ਵਾਇਰ)। ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਆਹ ਸ਼ਾਦੀਆ, ਖੁਸ਼ਿਆਂ ਦੇ ਮੌਕੇ, ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵਲੋਂ ਚਲਾਈ ਜਾਣ ਵਾਲੀ ਆਤਿਸ਼ਬਾਜੀ ਤੇ ਲੱਗੀ ਪੂਰਨ ਪਾਬੰਦੀ ਲੱਗ ਗਈ ਹੈ। ਇਸ ਦੇ ਨਾਲ ਹੀ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਕਾਲਜਾਂ/ਯੂਨੀਵਰਸਿਟੀਸ ਵਿੱਚ ਮਿਤੀ 08-05-2025 ਤੋਂ ਮਿਤੀ 09-05-2025 ਤੱਕ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਆਦੇਸ਼ ਗੁਰਦਾਸਪੁਰ ਜੇ ਵਧੀਕ ਜਿਲ੍ਹਾ ਮੈਜਿਸਟਰੇਟ ਡਾ ਹਰਜਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
ਜਾਰੀ ਆਦੇਸ਼ਾ ਵਿੱਚ ਦੱਸਿਆ ਗਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਦੀ “ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ। ਜਦਕਿ ਇਹ ਆਮ ਤੌਰ ਤੇ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆਂ, ਖੁਸ਼ੀਆਂ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵਲੋਂ ਆਤਿਸਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਇਨੀਜ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਨਾਲ ਸ਼ੋਰ ਸਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਇਸ ਲਈ ਭਾਰਤੀ ਨਾਗਰਿਕਤਾ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵਲੋਂ ਚਲਾਈ ਜਾਣ ਵਾਲੀ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਇਨੀਜ ਕਰੈਕਰ ਸ਼ਾਮਲ ਹਨ ਤੇ ਪੂਰਨ ਪਾਬੰਦੀ ਲਗਾਉਂਦੇ ਹਨ।
ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ, ਜੋ ਆਮ ਜਨਤਾ ਨੂੰ ਸੰਬੋਧਿਤ ਹੈ। ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਅਤੇ ਬਟਾਲਾ ਆਪਣੇ ਅਧਿਕਾਰ ਖੇਤਰਾਂ ਵਿੱਚ ਇਹ ਹੁਕਮ ਲਾਗੂ ਕਰਵਾਉਣਗੇ।
ਇਸੇ ਤਰ੍ਹਾਂ ਭਾਰਤ-ਪਾਕਿਸਤਾਨ ਬਾਰਡਰ ਤੇ ਤਨਾਵਪੂਰਵਕ ਅਤੇ ਸੁਰੱਖਿਆ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਕਾਲਜਾਂ/ਯੂਨੀਵਰਸਿਟੀਸ ਵਿੱਚ ਮਿਤੀ 08-05-2025 ਤੋਂ ਮਿਤੀ 09-05-2025 ਤੱਕ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ ਅਤੇ ਸਮੂਹ ਅਧਿਆਪਕ/ਪ੍ਰੋਫੈਸਰ ਇਹਨਾਂ ਦਿਨਾਂ ਵਿੱਚ ਆਨਲਾਈਨ ਮਾਧਿਅਮ ਰਾਹੀਂ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣਗੇ। ਇਸ ਤੋਂ ਇਲਾਵਾ ਜੇਕਰ ਕਿਸੇ ਕਾਲਜ/ਯੂਨੀਵਰਸਿਟੀ ਵਿੱਚ ਇਮਤਿਹਾਨ ਹਨ, ਤਾਂ ਉਹ ਆਮ ਦਿਨ ਦੀ ਤਰ੍ਹਾਂ ਖੁਲੇ ਰਹਿਣਗੇ।