ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਲਈ ਕੰਬਾਇਨਾਂ ਕੇਵਲ ਦਿਨ ਸਮੇਂ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 06.00 ਵਜੇ ਤੱਕ ਚਲਾਉਣ ਦੇ ਹੁਕਮ ਜਾਰੀ
ਗੁਰਦਾਸਪੁਰ, 24 ਸਤੰਬਰ 2026 (ਮੰਨਨ ਸੈਣੀ)। ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤਾ ਹੈ, ਜਿਸ ਤਹਿਤ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਲਈ ਕੰਬਾਇਨਾਂ ਕੇਵਲ ਦਿਨ ਸਮੇਂ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 06.00 ਵਜੇ ਤੱਕ ਹੀ ਚਲਾਉਂਣਗੇ ਅਤੇ ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਝੋਨੇ ਦੀ ਕਟਾਈ ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ, ਜੇਕਰ ਹੁਕਮ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਕੰਬਾਇਨਾਂ/ ਹਾਰਵੈਸਟਰ ਨੂੰ ਸ਼ੀਜ ਕੀਤਾ ਜਾ ਸਕਦਾ ਹੈ।
ਜਾਰੀ ਕੀਤੇ ਹੁਕਮ ਵਿੱਚ ਅੱਗੇ ਕਿਹਾ ਗਿਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸ਼ੀਜਨ ਸਾਲ 2026 ਸ਼ੁਰੂ ਹੋ ਚੁੱਕਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾ 24 ਘੰਟੇ ਕੰਮ ਕਰਦੀਆਂ ਹਨ। ਕੰਬਾਇਨਾਂ ਰਾਤ ਵੇਲੇ ਹਰੇ ਝੋਨੇ ਸਿੱਲੀ ਅਤੇ ਜਿਹੜੀ ਫਸ਼ਲ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਇਸ ਫਸਲ ਦੀ ਗੁਣਵੱਤਾ ਘੱਟ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਕੰਬਾਇਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖਰੀਦ ਏਜੰਸ਼ੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਦਾ ਹੁੰਦਾ ਹੈ ਅਤੇ ਇਸ ਦਾ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਝੋਨੇ ਦੀ ਫਸਲ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਇਸ ਤੇ ਤੁਰੰਤ ਰੋਕਥਾਮ ਕਰਨ ਦੀ ਜ਼ਰੂਰਤ ਹੈ।
ਇਹ ਹੁਕਮ ਮਿਤੀ 15.09.2026 ਤੋਂ ਮਿਤੀ 15.11.2026 ਤੱਕ ਲਾਗੂ ਰਹਿਣਗੇ।