Close

Recent Posts

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਗੁਰਦਾਸਪੁਰ ਪੰਜਾਬ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਗੁਰਦਾਸਪੁਰ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ- ਡਿਪਟੀ ਕਮਿਸ਼ਨਰ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਗੁਰਦਾਸਪੁਰ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ- ਡਿਪਟੀ ਕਮਿਸ਼ਨਰ
  • PublishedSeptember 24, 2026

28 ਸਤੰਬਰ ਨੂੰ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਵਿਖੇ ਹੋਵੇਗਾ ਡਰੋਨ ਸ਼ੋਅ

29 ਸਤੰਬਰ ਨੂੰ ਦੀਨਾਨਗਰ , ਬਾਈਪਾਸ ਹੈਲੀਪੈਡ ਵਾਲੀ ਜਗ੍ਹਾ ਸਾਹਮਣੇ ਬਰਿਸਤਾ ਹੋਟਲ ਵਿਖੇ, 30 ਸਤੰਬਰ ਨੂੰ ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ, 1 ਅਕਤੂਬਰ ਨੂੰ ਬਟਾਲਾ ਦੀ ਆਈ ਟੀ ਆਈ ਗਰਾਊਂਡ ਅਤੇ 2 ਅਕਤੂਬਰ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ

ਗੁਰਦਾਸਪੁਰ, 24 ਸਤੰਬਰ 2026 (ਮੰਨਨ ਸੈਣੀ )। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ 5 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।

ਉਨਾਂ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਵਿਖੇ, 29 ਸਤੰਬਰ ਨੂੰ ਦੀਨਾਨਗਰ , ਬਾਈਪਾਸ ਹੈਲੀਪੈਡ ਵਾਲੀ ਜਗ੍ਹਾ ਸਾਹਮਣੇ ਬਰਿਸਤਾ ਹੋਟਲ ਵਿਖੇ, 30 ਸਤੰਬਰ ਨੂੰ ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ, 1 ਅਕਤੂਬਰ ਨੂੰ ਬਟਾਲਾ ਦੀ ਆਈ ਟੀ ਆਈ ਗਰਾਊਂਡ ਵਿਖੇ ਅਤੇ 2 ਅਕਤੂਬਰ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਕਰੀਬ 6 ਵਜੇ ਤੋਂ ਸਮਾਗਮ ਸ਼ੁਰੂ ਹੋਵੇਗਾ, ਜਿਸ ਵਿੱਚ ਗੁਰਬਾਣੀ ਕੀਰਤਨ ਤੋਂ ਬਾਅਦ ਡਰੋਨ ਸ਼ੋਅ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਹ ਡਰੋਨ ਸ਼ੋਅ ਦੌਰਾਨ ਇਕੋ ਸਮੇਂ ਕਰੀਬ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਡਿਜੀਟਲ ਢੰਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ।

ਉਨ੍ਹਾਂ ਨੇ ਗੁਰਦਾਸਪੁਰ ਵਾਸੀਆਂ ਨੂੰ ਇਸ ਵਿਲੱਖਣ ਸਮਾਗਮ ਦੇ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ ਦਿੱਤਾ।

Written By
The Punjab Wire