ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਬੀ.ਐੱਸ.ਐੱਨ.ਐੱਲ ਅਤੇ ਹੋਰ ਸੰਚਾਰ ਸੇਵਾਵਾਂ ਦੇਣ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਬੀ.ਐੱਸ.ਐੱਨ.ਐੱਲ ਅਤੇ ਹੋਰ ਸੰਚਾਰ ਸੇਵਾਵਾਂ ਦੇਣ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
  • PublishedMay 9, 2025

ਕਿਸੇ ਵੀ ਹੰਗਾਮੀ ਸਥਿਤੀ ਦੌਰਾਨ ਸੰਚਾਰ ਸੇਵਾਵਾਂ ਨੂੰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ, 9 ਮਈ 2025 (ਦੀ ਪੰਜਾਬ ਵਾਇਰ )। ਭਾਰਤ-ਪਾਕਿ ਸਰਹੱਦ ਉੱਪਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਬੀ.ਐੱਸ.ਐੱਨ.ਐੱਲ ਅਤੇ ਹੋਰ ਸੰਚਾਰ ਸੇਵਾਵਾਂ ਦੇਣ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਬੀ.ਐੱਸ.ਐੱਨ.ਐੱਲ ਅਤੇ ਹੋਰ ਸੰਚਾਰ ਸੇਵਾਵਾਂ ਦੇਣ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਵੀ ਹੰਗਾਮੀ ਸਥਿਤੀ ਦੌਰਾਨ ਆਪਣੀਆਂ ਸੰਚਾਰ ਸੇਵਾਵਾਂ ਨੂੰ ਜਾਰੀ ਰੱਖਣ ਲਈ ਆਪਣੇ ਪੂਰੇ ਬੰਦੋਬਸਤ ਕਰਕੇ ਰੱਖਣ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੇ ਹਾਲਤਾਂ ਦੌਰਾਨ ਸੰਚਾਰ ਦੀ ਲੋੜ ਹੋਰ ਵੀ ਵੱਧ ਜਾਂਦੀ ਹੈ, ਇਸ ਲਈ ਟੈਲੀਕਮਿਊਨੀਕੇਸ਼ਨ ਵਿਭਾਗ ਦਾ ਸਾਰਾ ਸਟਾਫ਼ ਆਪਣੀ ਪੂਰੀ ਤਿਆਰੀ ਰੱਖੇ। ਉਨ੍ਹਾਂ ਕਿਹਾ ਕਿ ਸੰਚਾਰ ਵਿਭਾਗਾਂ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਉੱਪਰ ਤਾਇਨਾਤ ਰਹਿਣਗੇ ਅਤੇ ਲੋੜ ਪੈਣ ‘ਤੇ ਤੁਰੰਤ ਆਪਣੀਆਂ ਸੇਵਾਵਾਂ ਦੇਣਗੇ।

ਬੀ.ਐੱਸ.ਐੱਨ.ਐੱਲ ਅਤੇ ਹੋਰ ਸੰਚਾਰ ਸੇਵਾਵਾਂ ਦੇਣ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦਾ ਸਟਾਫ਼ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।

Written By
The Punjab Wire