ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਸਨਾਤਨ ਸੇਵਾ ਦਲ ਦੇ ਸਹਿਯੋਗ ਨਾਲ ਇੱਕ ਸਵੈ ਇੱਛੁਕ ਖ਼ੂਨਦਾਨ ਕੈਂਪ ਲਗਾਇਆ

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਸਨਾਤਨ ਸੇਵਾ ਦਲ ਦੇ ਸਹਿਯੋਗ ਨਾਲ ਇੱਕ ਸਵੈ ਇੱਛੁਕ ਖ਼ੂਨਦਾਨ ਕੈਂਪ ਲਗਾਇਆ
  • PublishedMay 9, 2025

ਗੁਰਦਾਸਪੁਰ 9 ਮਈ 2025 (ਦੀ ਪੰਜਾਬ ਵਾਇਰ ) । ਮਾਣਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਇੱਕ ਸਵੈ-ਇੱਛੁਕ ਖ਼ੂਨਦਾਨ ਕੈਂਪ ਸਨਾਤਨ ਸੇਵਾ ਦਲ, ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਪ ਦਾ ਉਦਘਾਟਨ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਵੱਲੋਂ ਕੀਤਾ ਗਿਆ।

ਇਸ ਕੈਪ ਦੌਰਾਨ ਦਾਨੀਆਂ ਵੱਲੋਂ 18 ਯੂਨਿਟ ਖ਼ੂਨ ਦਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖ਼ੂਨਦਾਨ ਬਹੁਤ ਮਹਾਨ ਦਾਨ ਹੈ ਅਤੇ ਮੌਜੂਦਾ ਹਾਲਤ ਨੂੰ ਮੁੱਖ ਰੱਖਦੇ ਹੋਏ ਇਸ ਮਹਾਨ ਕੰਮ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਰੈੱਡ ਕਰਾਸ ਅਤੇ ਸਿਹਤ ਵਿਭਾਗ ਗੁਰਦਾਸਪੁਰ ਦੇ ਨਾਲ ਇਸੇ ਤਰਾਂ ਜ਼ਰੂਰਤ ਪੈਣ ‘ਤੇ ਸਹਿਯੋਗ ਕਰਦੇ ਰਹਿਣ।

ਸਨਾਤਨ ਸੇਵਾ ਦਲ, ਗੁਰਦਾਸਪੁਰ ਦੇ ਅਹੁਦੇਦਾਰਾਂ ਵੱਲੋਂ ਇਹ ਵਿਸ਼ਵਾਸ ਦਿੱਤਾ ਗਿਆ ਕਿ ਜਦੋਂ ਵੀ ਜ਼ਿਲ੍ਹਾ ਪ੍ਰਸ਼ਾਸਨ, ਰੈੱਡ ਕਰਾਸ ਜਾਂ ਸਿਹਤ ਵਿਭਾਗ ਨੂੰ ਜ਼ਰੂਰਤ ਪੈਂਦੀ ਹੈ ਤਾਂ ਉਹ ਹਮੇਸਾਂ ਹੀ ਇਹਨਾਂ ਦੀ ਹਰ ਤਰਾਂ ਦੇ ਨਾਲ ਮਦਦ ਕਰਨ ਦੇ ਲਈ ਤਿਆਰ ਹਨ। ਇਸ ਮੌਕੇ ਤੇ ਸ੍ਰੀ ਰਾਜੀਵ ਸਿੰਘ, ਸਕੱਤਰ, ਰੈੱਡ ਕਰਾਸ ਸੋਸਾਇਟੀ, ਡਾ ਪੂਜਾ, ਇੰਚਾਰਜ, ਬਲੱਡ ਬੈਕ, ਗੁਰਦਾਸਪੁਰ, ਸ੍ਰੀ ਦਿਨੇਸ਼ ਠਾਕੁਰ, ਸ੍ਰੀ ਦੀਪਕ ਮਹਾਜਨ ਪ੍ਰਧਾਨ, ਸਨਾਤਨ ਸੇਵਾ ਦਲ, ਗੁਰਦਾਸਪੁਰ ਸ੍ਰੀ ਬਿਕਰਮਜੀਤ ਸਿੰਘ, ਵਿਨੇ ਮਹਾਜਨ, ਸ੍ਰੀ ਗੁਲਸ਼ਨ ਸੈਣੀ ਅਤੇ ਇਸ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

Written By
The Punjab Wire