Close

Recent Posts

ਗੁਰਦਾਸਪੁਰ

ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਵਿੱਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਵਿੱਚ ਕ੍ਰਿਕਟ ਟੂਰਨਾਮੈਂਟ ਸ਼ੁਰੂ
  • PublishedSeptember 25, 2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ: ਗੁਰਦੀਪ ਸਿੰਘ ਰੰਧਾਵਾ

ਗੁਰਦਾਸਪੁਰ, 25 ਸਤੰਬਰ 2026 (ਮੰਨਨ ਸੈਣੀ)–  ਸਵਰਗੀ ਸ਼੍ਰੀ ਖੁਸ਼ਹਾਲ ਬਹਿਲ ਜੀ ਦੀ ਯਾਦ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਵਿੱਚ ਲਗਭਗ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਪਹੁੰਚੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਅਤੇ ਸਮੁੱਚੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੂੰ ਇਸ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਨੂੰ ਬਹੁਤ ਵਧੀਆ ਢੰਗ ਨਾਲ ਸਾਫ਼-ਸੁਥਰਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਸੇਵਾ ਨਿਭਾ ਰਹੇ ਕੋਚ ਪਿਛਲੇ ਲਗਭਗ 35 ਸਾਲਾਂ ਤੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਵਿੱਚ ਆਉਣ ਨਾਲ ਨੌਜਵਾਨਾਂ ਦੀ ਸਿਹਤ ਚੰਗੀ ਰਹਿੰਦੀ ਹੈ ਅਤੇ ਉਹ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਇਹ ਕ੍ਰਿਕਟ ਟੂਰਨਾਮੈਂਟ ਉਨ੍ਹਾਂ ਦੇ ਸਵਰਗੀ ਪਿਤਾ ਸ਼੍ਰੀ ਖੁਸ਼ਹਾਲ ਬਹਿਲ ਦੀ ਯਾਦ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਨੇ ਲੰਮਾ ਸਮਾਂ ਸਾਫ਼-ਸੁਥਰੀ ਲੋਕ ਸੇਵਾ ਅਤੇ ਰਾਜਨੀਤੀ ਨੂੰ ਸਮਰਪਿਤ ਕੀਤਾ। ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਹਮੇਸ਼ਾ ਉਨ੍ਹਾਂ ਲਈ ਰੋਲ ਮਾਡਲ ਰਹਿਣਗੇ ਅਤੇ ਉਨ੍ਹਾਂ ਦੀ ਸਾਫ਼-ਸੁਥਰੀ ਛਵੀ ਅਤੇ ਲੋਕ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਕਰਵਾਉਣ ਵਾਲੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਸ਼ਹਾਲ ਬਹਿਲ ਦੀ ਯਾਦ ਨੂੰ ਤਾਜ਼ਾ ਕਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਟੂਰਨਾਮੈਂਟ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।

ਇਸ ਮੌਕੇ ਚੇਅਰਮੈਨ ਸਪੋਰਟਸ ਵੈਲਫੇਅਰ ਸ. ਸਵਿੰਦਰ ਸਿੰਘ ਲੰਬੜ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ, ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਸ਼੍ਰੀ ਅਸ਼ਵਨੀ ਕੁਮਾਰ ਭੱਲਾ, ਚੇਅਰਮੈਨ ਸ. ਬਲਵਿੰਦਰ ਸਿੰਘ, ਸਰਪੰਚ ਸ. ਬਲਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Written By
The Punjab Wire