ਗੁਰਦਾਸਪੁਰ, 10 ਮਈ 2025 (ਦੀ ਪੰਜਾਬ ਵਾਇਰ )। ਭਾਰਤ-ਪਾਕਿਸਤਾਨ ਸਰਹੱਦ ਉੱਪਰ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਈ.ਸੀ.ਸੀ.ਸੀ. ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01874-266376 ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 01874-266376 ਰਾਊਂਡ ਦੀ ਕਲਾਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਲੋੜ ਪੈਣ ’ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਸੰਪਰਕ ਕਰ ਸਕਦੇ ਹਨ।