Close

Recent Posts

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਗੁਰਦਾਸਪੁਰ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ- ਡਿਪਟੀ ਕਮਿਸ਼ਨਰ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਗੁਰਦਾਸਪੁਰ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ- ਡਿਪਟੀ ਕਮਿਸ਼ਨਰ
  • PublishedSeptember 26, 2026

28 ਸਤੰਬਰ ਨੂੰ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਵਿਖੇ ਹੋਵੇਗਾ ਡਰੋਨ ਸ਼ੋਅ

29 ਸਤੰਬਰ ਨੂੰ ਹੈਲੀਪੈਡ ਗਰਾਊਂਡ ਸਾਹਮਣੇ ਬਰਿਸਤਾ ਰੈਸਟੋਰੈਂਟ ਦੀਨਾਨਗਰ ਵਿਖੇ, 30 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ, 1 ਅਕਤੂਬਰ ਨੂੰ ਆਈ ਟੀ ਆਈ ਗਰਾਊਂਡ ਬਟਾਲਾ ਵਿਖੇ ਅਤੇ 2 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ

ਗੁਰਦਾਸਪੁਰ, 26 ਸਤੰਬਰ 2026 (ਮੰਨਨ ਸੈਣੀ )। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ 5 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।

ਉਨਾਂ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਵਿਖੇ, 29 ਸਤੰਬਰ ਨੂੰ ਹੈਲੀਪੈਡ ਗਰਾਊਂਡ ਸਾਹਮਣੇ ਬਰਿਸਤਾ ਬਰਿਸਤਾ ਰੈਸਟੋਰੈਂਟ ਦੀਨਾਨਗਰ ਵਿਖੇ, 30 ਸਤੰਬਰ ਨੂੰ ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ, 1 ਅਕਤੂਬਰ ਨੂੰ ਬਟਾਲਾ ਦੀ ਆਈ ਟੀ ਆਈ ਗਰਾਊਂਡ ਵਿਖੇ ਅਤੇ 2 ਅਕਤੂਬਰ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਸਮਾਗਮ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਗੁਰਬਾਣੀ ਕੀਰਤਨ ਤੋਂ ਬਾਅਦ ਡਰੋਨ ਸ਼ੋਅ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਹ ਡਰੋਨ ਸ਼ੋਅ ਦੌਰਾਨ ਇਕੋ ਸਮੇਂ ਕਰੀਬ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਡਿਜੀਟਲ ਢੰਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ।

ਉਨ੍ਹਾਂ ਨੇ ਗੁਰਦਾਸਪੁਰ ਵਾਸੀਆਂ ਨੂੰ ਇਸ ਵਿਲੱਖਣ ਸਮਾਗਮ ਦੇ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ ਦਿੱਤਾ।

Written By
The Punjab Wire