Close

Recent Posts

ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ

ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ
  • PublishedMay 11, 2025

ਸੁਰੱਖਿਆ ਉਪਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਵਾਸੀ ਰਾਤ ਸਮੇਂ ਬਲੈਕਆਉਟ ਨੂੰ ਜਾਰੀ ਰੱਖਣ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 11 ਮਈ 2025 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਰਾਤ ਦੇ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਦਿੱਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 01874-266376 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਹਰ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੇ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹੋਣ ਉਪਰੰਤ ਵੀ ਅਧਿਕਾਰੀ ਆਮ ਲੋਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਲਈ ਤਤਪਰ ਹਨ।

Written By
The Punjab Wire