ਗੁਰਦਾਸਪੁਰ, 11 ਮਈ 2025 (ਦੀ ਪੰਜਾਬ ਵਾਇਰ): ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅੱਜ ਜ਼ਿਲ੍ਹੇ ਦੇ ਲੋਕਾਂ ਲਈ ਸੁਰੱਖਿਆ ਸਬੰਧੀ ਐਡਵਾਈਜ਼ਰੀ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਸਥਿਤੀ ਪੂਰੀ ਤਰ੍ਹਾਂ ਸ਼ਾਂਤ ਅਤੇ ਕਾਬੂ ਵਿੱਚ ਹੈ। ਡੀਸੀ ਨੇ ਖਾਸ ਤੌਰ ‘ਤੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਕੱਲ੍ਹ (12 ਮਈ ਨੂੰ) ਗੁਰਦਾਸਪੁਰ ਦੇ ਸਾਰੇ ਸਕੂਲ ਬੰਦ ਰਹਿਣਗੇ।
ਉਨ੍ਹਾਂ ਨੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ:
- ਅੱਜ ਰਾਤ 8 ਵਜੇ ਲਾਈਟਾਂ ਸਵੇ-ਇੱਛਾ ਨਾਲ ਬੰਦ ਕੀਤੀਆਂ ਜਾਣ।
- ਜ਼ਰੂਰੀ ਕੰਮ ਤੋਂ ਬਿਨਾਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ।
- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾ ਰਹੇ ਸੁਨੇਹਿਆਂ ਪ੍ਰਤੀ ਸਾਵਧਾਨ ਅਤੇ ਜਾਗਰੂਕ ਰਹੇ ਜਾਣ।
- ਕਿਸੇ ਵੀ ਸੰਭਾਵਿਤ ਖ਼ਤਰੇ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਵੱਲੋਂ ਦਿੱਤੀ ਜਾਵੇਗੀ।
ਜ਼ਿਲ੍ਹਾ ਪ੍ਰਸ਼ਾਸਨ ਨੇ ਸੂਝਵਾਨੀ ਅਤੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ।