ਗੁਰਦਾਸਪੁਰ

ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ
  • PublishedSeptember 28, 2026

ਗੁਰਦਾਸਪੁਰ, 28 ਸਤੰਬਰ 2026 ( ਮੰਨਨ ਸੈਣੀ )– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਅਤੇ ਕਿਹਾ ਕਿ ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ। ਇਸੇ ਸੋਚ ਤਹਿਤ ਪਿੰਡ ਦੇ ਨੌਜਵਾਨਾਂ ਲਈ ਇਸ ਅਧੁਨਿਕ ਸਟੇਡੀਅਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੌਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ।

ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਟਰੱਸਟੀ ਜਗਜੀਤ ਸਿੰਘ ਪਿੰਟਾ ਜ਼ਿਲ੍ਹਾ ਸਕੱਤਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਜ਼ਿਲ੍ਹਾ ਸਕੱਤਰ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ, ਪਵਨ ਕੁਮਾਰ, ਯੂਥ ਪ੍ਰਧਾਨ ਸੰਦੀਪ ਸ਼ੇਰਾ, ਯੂਥ ਆਗੂ ਰਣਜੋਧ ਸਿੰਘ ਹਰਦੋਬਥਵਾਲਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Written By
The Punjab Wire