Close

Recent Posts

ਪੰਜਾਬ

30 ਦੀ ‘ਨਸ਼ਾ ਮੁਕਤ ਪੰਜਾਬ’ ਮਹਾਂ ਸਭਾ ਦੀਆਂ ਤਿਆਰੀਆਂ ਦਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਲਿਆ ਜਾਇਜ਼ਾ

30 ਦੀ ‘ਨਸ਼ਾ ਮੁਕਤ ਪੰਜਾਬ’ ਮਹਾਂ ਸਭਾ ਦੀਆਂ ਤਿਆਰੀਆਂ ਦਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਲਿਆ ਜਾਇਜ਼ਾ
  • PublishedSeptember 28, 2026

➖ ਕੇਂਦਰੀ ਗ੍ਰਹਿ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਸ਼ਮੂਲੀਅਤ

➖ ਨਸ਼ਾ ਮੁਕਤੀ ਪੰਜਾਬ ਯਾਤਰਾ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ, ਪੰਜਾਬ ਨੂੰ ਬਚਾਉਣ ਲਈ ਜਨ-ਅੰਦੋਲਨ: ਕੇਵਲ ਸਿੰਘ ਢਿੱਲੋਂ

ਜਲੰਧਰ/ਚੰਡੀਗੜ੍ਹ, 28 ਸਤੰਬਰ 2026 (ਦੀ ਪੰਜਾਬ ਵਾਇਰ)– ਭਾਰਤੀ ਜਨਤਾ ਪਾਰਟੀ ਵੱਲੋਂ 30 ਸਤੰਬਰ ਨੂੰ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਸ਼ਮੂਲੀਅਤ ਵਾਲੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਮਹਾਂ ਸਭਾ ਨੂੰ ਲੈ ਕੇ ਤਿਆਰੀਆਂ ਅੰਤਿਮ ਪੜਾਅ ਵਿੱਚ ਪਹੁੰਚ ਗਈਆਂ ਹਨ। ਰੈਲੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਪੰਜਾਬ ਦੇ ਪ੍ਰਭਾਰੀ ਤੇ ਰਾਸ਼ਟਰੀ ਮਹਾਮੰਤਰੀ ਸ੍ਰੀ ਸਤੀਸ਼ ਪੂਨੀਆ ਨੇ ਅੱਜ ਰੈਲੀ ਸਥਾਨ ਦਾ ਦੌਰਾ ਕੀਤਾ।ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਭਾਜਪਾ ਆਗੂਆਂ ਨੇ ਅਧਿਕਾਰੀਆਂ ਨਾਲ ਰੈਲੀ ਦੌਰਾਨ ਸੁਰੱਖਿਆ ਪ੍ਰਬੰਧਾਂ, ਆਵਾਜਾਈ, ਪਾਰਕਿੰਗ, ਲੋਕਾਂ ਦੀ ਸਹੂਲਤ ਅਤੇ ਹੋਰ ਜ਼ਰੂਰੀ ਇੰਤਜ਼ਾਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤੀ ਮਹਾਰੈਲੀ ਸਿਰਫ਼ ਇੱਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਨ-ਜਾਗਰੂਕਤਾ ਦੀ ਇੱਕ ਵੱਡੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਕਾਰਕੁੰਨ ਇਸ ਮਹਾਰੈਲੀ ਨੂੰ ਸਫ਼ਲ ਬਣਾਉਣ ਲਈ ਪੂਰੀ ਨਿਸ਼ਠਾ, ਮਿਹਨਤ ਅਤੇ ਸਮਰਪਣ ਨਾਲ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਅਤੇ ਭਾਰਤੀ ਜਨਤਾ ਪਾਰਟੀ ਇਸ ਮੁੱਦੇ ਨੂੰ ਲੈ ਕੇ ਲਗਾਤਾਰ ਲੋਕਾਂ ਵਿੱਚ ਜਾ ਰਹੀ ਹੈ। ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਸ੍ਰੀ ਢਿੱਲੋਂ ਨੇ ਕਿਹਾ ਕਿ ਜਲੰਧਰ ਦੀ ਧਰਤੀ ਤੋਂ ਉੱਠਣ ਵਾਲੀ ਨਸ਼ਿਆਂ ਵਿਰੁੱਧ ਇਹ ਆਵਾਜ਼ ਪੰਜਾਬ ਦੇ ਹਰ ਕੋਨੇ ਤੱਕ ਪਹੁੰਚੇਗੀ ਅਤੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮਹਾਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਰੂਪ ਦੇਵੇਗੀ।

ਇਸ ਮੌਕੇ ਸੰਗਠਨ ਮਹਾਮੰਤਰੀ ਸ੍ਰੀਨਿਵਾਸੁਲੂ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਜਨਰਲ ਸਕੱਤਰ ਰਜਨੀਸ਼ ਧੀਮਾਨ, ਸੂਬਾ ਉਪ ਪ੍ਰਧਾਨ ਰਾਕੇਸ਼ ਰਾਠੌਰ, ਮਨੋਰੰਜਨ ਕਾਲੀਆ, ਜ਼ਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਸਰੀਨ ਹਿੱਕੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।

Written By
The Punjab Wire