Close

Recent Posts

ਗੁਰਦਾਸਪੁਰ

ਵਿਧਾਇਕ ਸ਼ੈਰੀ ਕਲਸੀ ਨੇ ਰਘੁਵੀਰ ਸਿੰਘ ਨੂੰ ਬਟਾਲਾ  ਹਲਕੇ ਦਾ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਰਘੁਵੀਰ ਸਿੰਘ ਨੂੰ ਬਟਾਲਾ  ਹਲਕੇ ਦਾ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ
  • PublishedSeptember 29, 2026

ਬਟਾਲਾ, 29 ਸਤੰਬਰ 2026 (ਮੰਨਨ ਸੈਣੀ)–  ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਰਘੁਵੀਰ ਸਿੰਘ ਨੂੰ ਬਟਾਲਾ  ਹਲਕੇ ਦਾ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਤੇ ਸ਼ੁੱਭਕਾਮਨਾਵਾਂ ਦਿੱਤੀ।

ਵਿਧਾਇਕ ਸ਼ੈਰੀ ਕਲਸੀ ਨੇ ਰਘੁਬੀਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਇਮਾਨਦਾਰੀ, ਮਿਹਨਤ ਅਤੇ ਵਫਾਦਾਰੀ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਨਵ ਨਿਯੁਕਤ ਪ੍ਰਧਾਨ ਰਘੁਵੀਰ ਸਿੰਘ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ।

Written By
The Punjab Wire