Close

Recent Posts

ਗੁਰਦਾਸਪੁਰ

ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਲਿਆ ਜਾਇਜ਼ਾ

ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਲਿਆ ਜਾਇਜ਼ਾ
  • PublishedSeptember 30, 2026

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

ਕਿਹਾ- ਕੱਲ੍ਹ ਪਹਿਲੀ ਅਕਤੂਬਰ ਨੂੰ ਸਰਕਾਰੀ ਨਿਯਮਾਂ ਤਹਿਤ ਝੋਨੇ ਦੀ ਹੋਵੇਗੀ ਸਰਕਾਰੀ ਖਰੀਦ

ਗੁਰਦਾਸਪੁਰ, 30 ਸਤੰਬਰ 2026 (ਮੰਨਨ ਸੈਣੀ)– ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਅੱਜ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ, ਸਕੱਤਰ ਵਿਜੇ ਕੁਮਾਰ, ਸਰਬਜੀਤ ਸਿੰਘ ਮੱਲੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਕੱਲ੍ਹ ਪਹਿਲੀ ਅਕਤੂਬਰ ਨੂੰ ਸਰਕਾਰੀ ਨਿਯਮਾਂ ਤਹਿਤ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਹੋਵੇਗੀ।

ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕੋਈ ਵੀ ਮੁਸ਼ਕਿਲ ਨਾ ਆਵੇ।

ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿੱਚ ਝੋਨਾ ਲਿਆਉਣ ਸਮੇਂ ਉਸ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੱਕ ਹੋਣੀ ਚਾਹੀਦੀ ਹੈ ਕਿਉਂਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਰਾਤ ਵੇਲੇ ਝੋਨੇ ਦੀ ਕਟਾਈ ਨਾ ਕੀਤੀ ਜਾਵੇ।

Written By
The Punjab Wire