Close

Recent Posts

ਗੁਰਦਾਸਪੁਰ

ਗੁਰਦਾਸਪੁਰ ਵਿੱਚ ਐਸ.ਆਈ.ਆਰ. ਦਾ ਕਾਰਜ ਮੁਕੰਮਲ ਹੋਣ ਦੇ ਨੇੜੇ, 99.98 ਫ਼ੀਸਦੀ ਤੋਂ ਵੱਧ ਸਰਸਰੀ ਸੁਧਾਈ ਦਾ ਕੰਮ ਪੂਰਾ- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ

ਗੁਰਦਾਸਪੁਰ ਵਿੱਚ ਐਸ.ਆਈ.ਆਰ. ਦਾ ਕਾਰਜ ਮੁਕੰਮਲ ਹੋਣ ਦੇ ਨੇੜੇ, 99.98 ਫ਼ੀਸਦੀ ਤੋਂ ਵੱਧ ਸਰਸਰੀ ਸੁਧਾਈ ਦਾ ਕੰਮ ਪੂਰਾ- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ
  • PublishedOctober 1, 2026

ਗੁਰਦਾਸਪੁਰ, 1 ਅਕਤੂਬਰ 2026 (ਮੰਨਨ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (SIR 2026) ਦਾ ਕਾਰਜ ਅੰਤਿਮ ਚਰਨ ਵਿੱਚ ਪਹੁੰਚ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ 99.98 ਫ਼ੀਸਦੀ ਕੰਮ ਸਫ਼ਲਤਾਪੂਰਵਕ ਨਿਪਟਾਇਆ ਜਾ ਚੁੱਕਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਗੁਰਦਾਸਪੁਰ ਆਦਿੱਤਿਆ ਉੱਪਲ, ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲੇ ਵੱਲੋਂ ਮਿਥੇ ਸਮੇਂ ਅੰਦਰ 100 ਪ੍ਰਤੀਸ਼ਤ ਕਰਨ ਲਈ ਇਹ ਮੁਹਿੰਮ ਪੂਰੀ ਮਿਹਨਤ ਨਾਲ ਚਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਰੇਕ ਯੋਗ ਨਾਗਰਿਕ ਦਾ ਨਾਂ ਵੋਟਰ ਸੂਚੀ ਵਿੱਚ ਦਰਜ ਕਰਨ ਅਤੇ ਵੋਟਰਾਂ ਦੀ ਸੁਵਿਧਾ ਹਿੱਤ, ਬੂਥ ਲੈਵਲ ਅਫ਼ਸਰ ਉਨ੍ਹਾਂ ਕੇਸਾਂ ਵਿੱਚ ਵੋਟਰਾਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਾਇਮ ਕਰਨਗੇ ਜਿੱਥੇ ਨੋਟਿਸ ਜਾਰੀ ਕੀਤੇ ਗਏ ਹਨ ਜਾਂ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਕਾਰਜ ਬਕਾਇਆ ਹੈ। ਬੂਥ ਲੈਵਲ ਅਫ਼ਸਰ ਵੋਟਰਾਂ ਦੀ ਰਿਹਾਇਸ਼ ਤੋਂ ਹੀ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ, “ਇਸ ਵਿਸ਼ੇਸ਼ ਵਿਵਸਥਾ ਨਾਲ ਵੋਟਰਾਂ ਨੂੰ ਨਿੱਜੀ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (EROs) ਜਾਂ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (AEROs) ਦੇ ਦਫ਼ਤਰਾਂ ਵਿੱਚ ਖੁਦ ਆਉਣ ਦੀ ਲੋੜ ਨਹੀਂ ਪਵੇਗੀ।”

ਵੋਟਰ ਸੂਚੀ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸ਼ਿਕਾਇਤ ਨਿਵਾਰਨ ਲਈ ਜ਼ਿਲ੍ਹਾ ਚੋਣ ਦਫ਼ਤਰ, ਗੁਰਦਾਸਪੁਰ ਵਿਖੇ ਵਿਸ਼ੇਸ਼ ਹੈਲਪ ਡੈਸਕ ਅਤੇ ਵੋਟਰ ਹੈਲਪਲਾਈਨ ਨੰਬਰ 1950 ਕਾਰਜਸ਼ੀਲ ਕੀਤਾ ਗਿਆ ਹੈ, ਜੋ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀ ਨੂੰ ਸ਼ੁੱਧ, ਪਾਰਦਰਸ਼ੀ ਅਤੇ ਮੁਕੰਮਲ ਬਣਾਉਣ ਲਈ ਬੀ.ਐਲ.ਓਜ਼ ਅਤੇ ਚੋਣ ਅਧਿਕਾਰੀਆਂ ਨੂੰ ਲੋੜੀਂਦੇ ਦਸਤਾਵੇਜ਼ ਅਤੇ ਪ੍ਰਮਾਣਿਤ ਜਾਣਕਾਰੀ ਮੁਹੱਈਆ ਕਰਵਾ ਕੇ ਪੂਰਨ ਸਹਿਯੋਗ ਦੇਣ।

Written By
The Punjab Wire