Close

Recent Posts

ਕ੍ਰਾਇਮ ਗੁਰਦਾਸਪੁਰ

ਗੁਰਦਾਸਪੁਰ ਪੁਲਿਸ ਨੂੰ ਮਿਲੀ ਸਫ਼ਲਤਾ: ਦੀਨਾਨਗਰ ‘ਚ 2 ਕਿਲੋ 242 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ ਪੁਲਿਸ ਨੂੰ ਮਿਲੀ ਸਫ਼ਲਤਾ: ਦੀਨਾਨਗਰ ‘ਚ 2 ਕਿਲੋ 242 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ
  • PublishedOctober 3, 2026

ਗੁਰਦਾਸਪੁਰ, 2 ਅਕਤੂਬਰ 2026 (ਮੰਨਨ ਸੈਣੀ)। ਪੰਜਾਬ ਸਰਕਾਰ ਵੱਲੋਂ ਛੇੜੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਐਸ.ਐਸ.ਪੀ. ਗੁਰਦਾਸਪੁਰ ਆਦਿਤਿਯ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਥਾਣਾ ਦੀਨਾਨਗਰ ਦੀ ਪੁਲਿਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਨੌਜਵਾਨ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਕੋਲੋਂ 2 ਕਿਲੋ 242 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਮੁਕੱਦਮਾ ਨੰਬਰ 287, ਮਿਤੀ 2 ਅਕਤੂਬਰ 2026, ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), 61 ਅਤੇ 85 ਤਹਿਤ ਥਾਣਾ ਦੀਨਾਨਗਰ ਵਿਖੇ ਦਰਜ ਕੀਤਾ ਗਿਆ ਹੈ।

ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਹੇਮ ਰਾਜ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿੱਚ ਸਵਰਗ ਪੈਲਸ ਨੇੜੇ ਸਾਹਿਲ ਪੁੱਤਰ ਜਨਕ ਰਾਜ, ਵਾਸੀ ਬਹਿਰਾਮਪੁਰ ਰੋਡ, ਦੀਨਾਨਗਰ, ਨੂੰ ਸ਼ੱਕ ਦੀ ਬਿਨਾਅ ‘ਤੇ ਮੋਟਰਸਾਈਕਲ ਨੰਬਰ PB.06.AS.6374 (ਮਾਰਕਾ ਸਪਲੈਂਡਰ) ਸਮੇਤ ਕਾਬੂ ਕੀਤਾ। ਮੁਲਜ਼ਮ ਦੇ ਮੋਟਰਸਾਈਕਲ ਨਾਲ ਇੱਕ ਲਿਫ਼ਾਫ਼ਾ ਟੰਗਿਆ ਹੋਇਆ ਸੀ, ਜਿਸ ਵਿੱਚ ਨਸ਼ੀਲੇ ਪਦਾਰਥ ਹੋਣ ਦਾ ਸ਼ੱਕ ਸੀ।

ਇਸ ਮਗਰੋਂ ਸ੍ਰੀ ਪ੍ਰਦੀਪ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ (ਹੈੱਡਕੁਆਰਟਰ) ਗੁਰਦਾਸਪੁਰ, ਦੀ ਮੌਜੂਦਗੀ ਵਿੱਚ ਮੋਟਰਸਾਈਕਲ ਨਾਲ ਟੰਗੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 2 ਕਿਲੋ 242 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਅਨੁਸਾਰ ਮੁਲਜ਼ਮ ਸਾਹਿਲ ਗ੍ਰਿਫ਼ਤਾਰ ਹੈ ਅਤੇ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

Written By
The Punjab Wire