Close

Recent Posts

ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ
  • PublishedOctober 3, 2026

ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ ਜੱਥੇਬੰਦੀ ਨਾਲ ਜੁੜਨ ਦੀ ਅਪੀਲ

ਐੱਸ.ਏ.ਐੱਸ. ਨਗਰ (ਮੁਹਾਲੀ), 3 ਅਕਤੂਬਰ (ਦੀ ਪੰਜਾਬ ਵਾਇਰ)–  ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਵਧਾਉਂਦੇ ਹੋਏ, ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈਕੇ ਜਾਣ ਦੇ ਮਕਸਦ ਹੇਠ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫਤਰ ਦਾ ਸ਼ੁੱਭ ਆਰੰਭ ਕੀਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਸੰਗਤ ਦੇ ਜੈਕਾਰਿਆਂ ਦੀ ਗੂੰਜ ਹੇਠ ਦਫਤਰ ਨੂੰ ਸੰਗਤ ਲਈ ਖੋਲਿਆ ਗਿਆ। ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਦਫਤਰ ਦੀ ਸ਼ੁਰੂਆਤ ਦਾ ਸ਼ੁੱਭ ਆਰੰਭ ਹੋਇਆ।

ਇਸ ਮੌਕੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਸਮੁੱਚੀ ਲੀਡਰਸ਼ਿਪ ਨੂੰ ਨਵੇਂ ਦਫ਼ਤਰ ਦੀ ਵਧਾਈ ਦਿੰਦੇ ਕਿਹਾ ਕਿ, ਅੱਜ ਸਮੁੱਚੀ ਲੀਡਰਸ਼ਿਪ ਸਮੇਤ ਵਰਕਰ ਸਾਹਿਬਾਨ ਦੀਆਂ ਜ਼ਿੰਮੇਵਾਰੀ ਅਤੇ ਸੇਵਾਵਾਂ ਵਧ ਗਈਆਂ ਹਨ। ਓਹਨਾ ਕਿਹਾ ਕਿ ਅੱਜ ਸਮੁੱਚਾ ਪੰਥ ਅਤੇ ਪੰਜਾਬ ਆਪਣੀ ਖੇਤਰੀ ਪਾਰਟੀ ਵੱਲ ਇੱਕ ਆਸ ਨਾਲ ਵੇਖ ਰਿਹਾ ਹੈ। ਨੌਜਵਾਨ ਸ਼ਕਤੀ ਨੂੰ ਸੰਬੋਧਨ ਹੁੰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਅੱਜ ਵੱਡੀ ਗਿਣਤੀ ਵਿੱਚ ਪੰਜਾਬ ਦਾ ਨੌਜਵਾਨ ਵਾਰਿਸ ਪੰਜਾਬ ਦੇ ਨਾਲ ਜੁੜ ਰਿਹਾ ਹੈ। ਪਿਛਲੇ ਸਮੇਂ ਹੋਈਆਂ ਦੋ ਵੱਡੀਆਂ ਕਾਨਫਰੰਸਾਂ ਵਿੱਚ ਹੋਏ ਬੇਮਿਸਾਲ ਇਕੱਠ ਨੇ ਇਸ ਗੱਲ ਤੇ ਮੋਹਰ ਲਗਾ ਦਿੱਤੀ ਹੈ ਕਿ, ਪੰਜਾਬ ਪ੍ਰਸਤ ਲੋਕ ਅਤੇ ਪੰਥ ਦਰਦੀ ਆਪਣੀ ਸਰਕਾਰ ਬਣਾਉਣ ਜਾ ਰਹੇ ਹਨ।

ਇਸ ਮੌਕੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਪੂਰੇ ਪੰਜਾਬ ਭਰ ਤੋਂ ਮਿਲ ਰਿਹਾ ਹੁੰਗਾਰਾ, ਸਾਬਿਤ ਕਰਦਾ ਹੈ ਕਿ ਪੰਜਾਬ ਆਪਣਾ ਰਸਤਾ ਚੁਣ ਚੁੱਕਾ ਹੈ। ਓਹਨਾਂ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਪੂਰੀ ਤਰਾਂ ਨਕਾਰ ਚੁੱਕੇ ਹਨ। ਪੰਜਾਬ ਦੇ ਲੋਕ ਜਵਾਬਦੇਹੀ ਵਾਲੀ ਸਰਕਾਰ ਚੁਣਨਾ ਚਾਹੁੰਦੇ ਹਨ, ਜਿਹੜੀ ਸਰਕਾਰ ਪੰਜਾਬ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੇ ਸਮਰੱਥ ਹੋਵੇ।

ਫਰੀਦਕੋਟ ਤੋਂ ਮੈਬਰ ਪਾਰਲੀਮੈਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ, ਅੱਜ ਸਮੁੱਚੀ ਪੰਥਕ ਸ਼ਕਤੀ ਇਕਜੁਟ ਹੋ ਰਹੀ ਹੈ। ਸਮੁੱਚੀਆਂ ਪੰਥਕ ਸ਼ਖਸ਼ੀਅਤਾਂ ਅਤੇ ਪੰਥ ਦਰਦੀ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਹਿੱਸਾ ਬਣ ਰਹੇ ਹਨ। ਓਹਨਾ ਕਿਹਾ ਕਿ, ਅੱਜ ਲੋੜ ਹੈ ਆਪਣੀ ਸਰਕਾਰ ਨੂੰ ਚੁਣਿਆ ਜਾਵੇ, ਜਿਹੜੀ ਸਰਕਾਰ ਪੰਜਾਬ ਅਤੇ ਪੰਥ ਦੀ ਗੱਲ ਕਰਦੀ ਹੋਵੇ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਸਮਰੱਥ ਹੋਵੇ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਕਾਬਿਲ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤਾਂ ਜੱਥੇਬੰਦੀ ਦੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਨੇ ਵਿਸ਼ਵਾਸ ਦਿਵਾਇਆ ਕਿ ਦਫਤਰ ਨੂੰ ਸੁਚਾਰੂ ਢੰਗ ਨਾਲ ਚਲਾਉਂਦੇ ਹੋਏ ਪਾਰਟੀ ਨੀਤੀਆਂ ਨੂੰ ਘਰ ਘਰ ਤੱਕ ਲਿਜਾਣ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ।

ਇਸ ਮੌਕੇ ਕਾਬਲ ਸਿੰਘ (ਕਨਵੀਨਰ ਪਾਰਲੀਮੈਂਟਰੀ ਬੋਰਡ), ਬਾਬੂ ਸਿੰਘ ਬਰਾੜ (ਮੈਂਬਰ ਪਾਰਲੀਮੈਂਟਰੀ ਬੋਰਡ), ਸੁਖਵਿੰਦਰ ਸਿੰਘ ਅਗਵਾਨ (ਮੈਂਬਰ ਪਾਰਲੀਮੈਂਟਰੀ ਬੋਰਡ), ਪਰਗਟ ਸਿੰਘ ਸੰਧੂ (ਮੈਂਬਰ ਪਾਰਲੀਮੈਂਟਰੀ ਬੋਰਡ), ਅਮਰਜੀਤ ਸਿੰਘ ਵੰਨਚਿੜੀ (ਮੈਂਬਰ ਪੰਚ ਪ੍ਰਧਾਨੀ), ਹਰਪ੍ਰੀਤ ਕੌਰ (ਪ੍ਰਧਾਨ ਮਹਿਲਾ ਵਿੰਗ), ਜਗਦੀਪ ਸਿੰਘ ਕੰਸਾਲਾ (ਜ਼ਿਲ੍ਹਾ ਪ੍ਰਧਾਨ ਮੋਹਾਲੀ), ਦਲੇਰ ਸਿੰਘ ਡੋਡ (ਮੈਂਬਰ ਪੀ.ਏ.ਸੀ.), ਸੰਦੀਪ ਸਿੰਘ ਰੁਪਾਲੋਂ (ਬੁਲਾਰਾ), ਕਰਨਵੀਰ ਸਿੰਘ ਫ਼ਿਰੋਜ਼ਪੁਰ, ਸ਼ਮਸ਼ੇਰ ਸਿੰਘ ਪਧਰੀ (ਮੀਡੀਆ ਇੰਚਾਰਜ), ਹਰਜਿੰਦਰ ਸਿੰਘ ਦੇਸੁਮਾਜਰਾ (ਜ਼ਿਲ੍ਹਾ ਯੂਥ ਪ੍ਰਧਾਨ), ਜਸਵਿੰਦਰ ਸਿੰਘ ਡਰੋਲੀ (ਜ਼ਿਲ੍ਹਾ ਪ੍ਰਧਾਨ ਪਟਿਆਲਾ), ਨਿਰਮੈਲ ਸਿੰਘ ਜੌਲਾ (ਮੈਂਬਰ ਐੱਸ.ਜੀ.ਪੀ.ਸੀ.), ਗੁਰਪ੍ਰੀਤ ਸਿੰਘ ਭੱਟੀ, ਸਰਬਜੀਤ ਸਿੰਘ ਬੈਂਸ (ਕੋਆਰਡੀਨੇਟਰ ਰੋਪੜ), ਹਰਜਿੰਦਰ ਸਿੰਘ ਮੁਧੋ ਅਤੇ ਗੁਰਮੀਤ ਸਿੰਘ ਸ਼ਾਂਟੂ ਸਮੇਤ ਪੁਆਧ ਤੋਂ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਕੀਤੀ ਸ਼ਮੂਲੀਅਤ

ਮੋਹਾਲੀ () ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ “ਗਿੱਲ ਰੌਂਤਾ” ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ ਸਥਿਤ ਪਾਰਟੀ ਦਫਤਰ ਵਿਖੇ ਜੱਥੇਬੰਦੀ ਦੇ  ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਫਰੀਦਕੋਟ ਤੋ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਗਿੱਲ ਰੌਂਤਾ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਆਪਣੀ ਸ਼ਮੂਲੀਅਤ ਮੌਕੇ ਗਿੱਲ ਰੌਂਤਾ ਨੇ ਕਿਹਾ ਕਿ, ਅੱਜ ਪੰਜਾਬ ਇੱਕ ਸੁਹਿਰਦ ਖੇਤਰੀ ਰਾਜਸੀ ਧਿਰ ਵੱਲ ਵੇਖ ਰਿਹਾ ਹੈ। ਅਕਾਲੀ ਦਲ “ਵਾਰਿਸ ਪੰਜਾਬ ਦੇ” ਦਾ ਪੰਥ ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਏਜੰਡਾ ਸਾਫ ਕਰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਜੱਥੇਬੰਦੀ ਦਾ ਹਿੱਸਾ ਬਣਨਗੇ। ਓਹਨਾ ਕਿਹਾ ਕਿ ਪਾਰਟੀ ਜਿਹੜੀ ਵੀ ਓਹਨਾ ਨੂੰ ਸੇਵਾ ਦੇਵੇਗੀ ਓਹ ਪੂਰਨ ਇਮਾਨਦਾਰੀ ਅਤੇ ਤਨਦੇਹੀ ਨਾਲ ਉਸ ਨੂੰ ਨਿਭਾਉਣਗੇ।

ਇਸ ਮੌਕੇ ਜੱਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਜਿੱਥੇ ਗਿੱਲ ਰੌਂਤਾ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਧਾਈ ਦਿੱਤੀ ਉਥੇ ਹੀ ਪੰਜਾਬ ਪ੍ਰਸਤ ਨੌਜਵਾਨਾਂ ਨੂੰ ਅਪੀਲ ਕੀਤੀ ਓਹ ਆਪਣੀ ਵਾਰਿਸ ਜੱਥੇਬੰਦੀ ਦਾ ਹਿੱਸਾ ਬਣਨ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਪਾਰਟੀ ਦਾ ਹਿੱਸਾ ਬਣ ਰਹੇ ਹਨ, ਨੌਜਵਾਨ ਵਰਗ ਦਾ ਮਿਲ ਰਿਹਾ ਸਮਰਥਨ ਸਾਬਿਤ ਕਰਦਾ ਹੈ ਕਿ ਪੰਜਾਬ ਦਾ ਨੌਜਵਾਨ ਆਪਣਾ ਸਿਆਸੀ ਫੈਸਲਾ ਕਰ ਚੁੱਕਾ ਹੈ ।

ਇਸ ਮੌਕੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਗਿੱਲ ਰੌਂਤਾ ਦਾ ਜੱਥੇਬੰਦੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ, ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਪੰਜਾਬ ਦਾ ਭਵਿੱਖ ਨੌਜਵਾਨਾਂ ਦੇ ਹੱਥ ਵਿੱਚ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਅੱਜ ਹਰ ਵਰਗ ਤੋ ਵੱਡੀ ਗਿਣਤੀ ਵਿੱਚ ਨੌਜਵਾਨ ਜੱਥੇਬੰਦੀ ਦਾ ਹਿੱਸਾ ਬਣ ਰਹੇ ਹਨ। ਸਰਦਾਰ ਇਯਾਲੀ ਨੇ ਕਿਹਾ ਕਿ, ਅੱਜ ਪੰਜਾਬ ਦਿਸ਼ਾ ਹੀਣ ਹੋ ਚੁੱਕਾ ਹੈ। ਨੌਜਵਾਨ ਵਰਗ ਅੱਗੇ ਆ ਕੇ ਪੰਜਾਬ ਦੀ ਸੁਹਰਿਦ ਅਗਵਾਈ ਕਰੇ।

ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ, ਗਿੱਲ ਰੌਂਤਾ ਵਰਗੇ ਨੌਜਵਾਨਾਂ ਦਾ ਜੱਥੇਬੰਦੀ ਦਾ ਹਿੱਸਾ ਬਣਨਾ, ਪਾਰਟੀ ਦੀਆਂ ਨੀਤੀਆਂ ਤੇ ਲੱਗ ਰਹੀ ਮੋਹਰ ਹੈ। ਵੱਖ ਵੱਖ ਵਰਗਾਂ ਅਤੇ ਖੇਤਰਾਂ ਨਾਲ ਜੁੜੀਆਂ ਅਹਿਮ ਸਖਸ਼ੀਅਤਾਂ ਦਾ ਜੱਥੇਬੰਦੀ ਵਿੱਚ ਸ਼ਾਮਲ ਹੋਣਾ, ਸਾਫ ਕਰਦਾ ਹੈ ਕਿ ਲੋਕ ਪਾਰਟੀ ਨੀਤੀਆਂ ਨਾਲ ਸਹਿਮਤੀ ਜਤਾਉਂਦੇ ਹੋਏ, ਆਪਣੀ ਸਿਆਸੀ ਦਿਸ਼ਾ ਅਤੇ ਦਸ਼ਾ ਨੂੰ ਤੈਅ ਕਰ ਰਹੇ ਹਨ।

ਇਸ ਮੌਕੇ ਕਾਬਲ ਸਿੰਘ (ਕਨਵੀਨਰ ਪਾਰਲੀਮੈਂਟਰੀ ਬੋਰਡ), ਬਾਬੂ ਸਿੰਘ ਬਰਾੜ (ਮੈਂਬਰ ਪਾਰਲੀਮੈਂਟਰੀ ਬੋਰਡ), ਸੁਖਵਿੰਦਰ ਸਿੰਘ ਅਗਵਾਨ (ਮੈਂਬਰ ਪਾਰਲੀਮੈਂਟਰੀ ਬੋਰਡ), ਪਰਗਟ ਸਿੰਘ ਸੰਧੂ (ਮੈਂਬਰ ਪਾਰਲੀਮੈਂਟਰੀ ਬੋਰਡ), ਅਮਰਜੀਤ ਸਿੰਘ ਵੰਨਚਿੜੀ (ਮੈਂਬਰ ਪੰਚ ਪ੍ਰਧਾਨੀ), ਹਰਪ੍ਰੀਤ ਕੌਰ (ਪ੍ਰਧਾਨ ਮਹਿਲਾ ਵਿੰਗ), ਜਗਦੀਪ ਸਿੰਘ ਕੰਸਾਲਾ (ਜ਼ਿਲ੍ਹਾ ਪ੍ਰਧਾਨ ਮੋਹਾਲੀ), ਦਲੇਰ ਸਿੰਘ ਡੋਡ (ਮੈਂਬਰ ਪੀ.ਏ.ਸੀ.), ਸੰਦੀਪ ਸਿੰਘ ਰੁਪਾਲੋਂ (ਬੁਲਾਰਾ), ਕਰਨਵੀਰ ਸਿੰਘ ਫ਼ਿਰੋਜ਼ਪੁਰ, ਸ਼ਮਸ਼ੇਰ ਸਿੰਘ ਪਧਰੀ (ਮੀਡੀਆ ਇੰਚਾਰਜ), ਹਰਜਿੰਦਰ ਸਿੰਘ ਦੇਸੁਮਾਜਰਾ (ਜ਼ਿਲ੍ਹਾ ਯੂਥ ਪ੍ਰਧਾਨ), ਜਸਵਿੰਦਰ ਸਿੰਘ ਡਰੋਲੀ (ਜ਼ਿਲ੍ਹਾ ਪ੍ਰਧਾਨ ਪਟਿਆਲਾ), ਨਿਰਮੈਲ ਸਿੰਘ ਜੌਲਾ (ਮੈਂਬਰ ਐੱਸ.ਜੀ.ਪੀ.ਸੀ.), ਗੁਰਪ੍ਰੀਤ ਸਿੰਘ ਭੱਟੀ, ਸਰਬਜੀਤ ਸਿੰਘ ਬੈਂਸ (ਕੋਆਰਡੀਨੇਟਰ ਰੋਪੜ), ਹਰਜਿੰਦਰ ਸਿੰਘ ਮੁਧੋ ਅਤੇ ਗੁਰਮੀਤ ਸਿੰਘ ਸ਼ਾਂਟੂ ਸਮੇਤ ਪੁਆਧ ਤੋਂ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।

Written By
The Punjab Wire