ਗੁਰਦਾਸਪੁਰ, 21 ਮਈ 2025 (ਦੀ ਪੰਜਾਬ ਵਾਇਰ )। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਸੈਕਸ਼ਨ 152 ਆਫ਼ ਬੀ.ਐੱਨ.ਐੱਸ. (ਸੈਕਸ਼ਨ 133 ਸੀ.ਆਰ.ਪੀ.ਸੀ) ਤਹਿਤ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਮੈਡੀਕਲ ਸਟੋਰ/ਫਾਰਮੇਸੀ ਦੁਕਾਨਾਂ ਜਿਨ੍ਹਾਂ ਵਿੱਚ ਡਰੱਗ ਐਂਡ ਕਾਸਮੈਟਿਕ ਐਕਟ ਦੇ ਨਿਯਮਾਂ ਅਨੁਸਾਰ ਐਕਸ ਅਤੇ ਐੱਚ ਦਵਾਈਆਂ ਵੇਚੀਆਂ ਜਾਂਦੀਆਂ ਹਨ ਨੂੰ ਆਪਣੀਆਂ ਦੁਕਾਨਾਂ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰ/ਫਾਰਮੇਸੀ ਦੁਕਾਨਾਂ ਲਈ ਇਹ ਹੁਕਮ ਮੰਨਣੇ ਲਾਜ਼ਮੀ ਹਨ ਅਤੇ ਸਮੇਂ-ਸਮੇਂ ‘ਤੇ ਜ਼ਿਲ੍ਹਾ ਡਰੱਗ ਕੰਟਰੋਲ ਅਥਾਰਿਟੀ ਅਤੇ ਸੀ.ਡਬਲਿਊ.ਪੀ.ਓ. ਵੱਲੋਂ ਸੀ.ਸੀ.ਟੀਵੀ ਅਤੇ ਉਨ੍ਹਾਂ ਦੀ ਰਿਕਾਰਡਿੰਗ ਦੀ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਮੈਡੀਕਲ ਸਟੋਰ/ਫਾਰਮੇਸੀ ਦੁਕਾਨ ਚਲਾਉਣ ਵਾਲਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Recent Posts
- ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ
- ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.
- ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ
- ਗੁਰਦਾਸਪੁਰ ਪੁਲਿਸ ਵਲੋਂ ਇੱਕ ਹੋਰ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ਤੇ ਚਲਿਆ ਪੀਲਾ ਪੰਜਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ