ਰਮਨ ਬਹਿਲ ਨੇ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਅਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਬੰਧਤ ਵਿਭਾਗ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਫਸਲ ਦੀ ਖਰੀਦ ਸੁਨਿਸ਼ਚਿਤ ਕਰਨ- ਰਮਨ ਬਹਿਲ
ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
ਗੁਰਦਾਸਪੁਰ, 5 ਅਕਤੂਬਰ 2026 (ਮੰਨਨ ਸੈਣੀ )। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਅੱਜ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਅਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸ ਡੀ.ਐਮ.ਗੁਰਦਾਸਪੁਰ ਅਸ਼ੋਕ ਕੁਮਾਰ, ਚੇਅਰਮੈਨ ਗਗਨਦੀਪ ਸਿੰਘ ਬਮਰਾਹ, ਚੇਅਰਮੈਨ ਰਣਜੀਤ ਸਿੰਘ, ਜਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਸੈਕਟਰੀ ਵਿਜੇ ਕੁਮਾਰ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਖੁਦ ਫਸਲ ਦੀ ਖਰੀਦ ਕਰਵਾਈ ਅਤੇ ਨਮੀਂ ਮਾਪਣ ਵਾਲੇ ਯੰਤਰ ਰਾਹੀਂ ਝੋਨੇ ਦੀ ਫਸਲ ਦੀ ਨਮੀਂ ਚੈੱਕ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਮੁੱਲ ਦੇਣ ਲਈ ਸਰਕਾਰ ਵਚਨਬੱਧ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਉਹ ਅੱਜ ਖੁਦ ਮੰਡੀਆਂ ਵਿੱਚ ਪਹੁੰਚੇ ਹਨ, ਮੰਡੀਆਂ ‘ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ ‘ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡ ਤਹਿਤ ਫਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ ‘ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲ ਦਾ ਨਿਸ਼ਚਿਤ ਮੁੱਲ ਦੇਣ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਫਸਲ ਦੀ ਖਰੀਦ ਸੁਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ।
ਇਸ ਮੌਕੇ ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਸੁਕਾ ਹੀ ਮੰਡੀਆਂ ਵਿੱਚ ਲਿਆਉਣ ਜਾਵੇ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੈ।