ਸਮੂਹ ਏਜੰਸੀਆਂ ਦੇ ਖ੍ਰੀਦ ਨਿਰੀਖਕ ਰੋਜਾਨਾਂ ਆਪਣੀਆਂ ਮੰਡੀਆਂ ਵਿਚ ਹਾਜਰੀ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ ਗੁਰਦਾਸਪੁਰ
ਡਿਪਟੀ ਕਮਿਸ਼ਨਰ ਵਲੋਂ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਮੰਡੀ ਅਫਸਰ ਨਾਲ ਮੀਟਿੰਗ, ਝੋਨੇ ਦੀ ਕੀਤੀ ਜਾ ਰਹੀ ਖ੍ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
ਕਿਸਾਨਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ 79737-22620 ਜਾਰੀ, ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਕੀਤਾ ਜਾ ਸਕਦਾ ਹੈ ਸੰਪਰਕ
ਗੁਰਦਾਸਪੁਰ, 8 ਅਕਤੂਬਰ 2026 (ਮੰਨਨ ਸੈਣੀ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਅਤੇ ਸਮੂਹ ਸਹਾਇਕ ਖੁਰਾਕ ਤੇ ਸਪਲਾਈ ਅਫਸਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਖ੍ਰੀਦ ਨਿਰੀਖਕਾਂ ਨਾਲ ਖਰੀਫ ਸਾਲ 2026-27 ਦੌਰਾਨ ਕੀਤੀ ਜਾ ਰਹੀ ਖ੍ਰੀਦ ਪ੍ਰਕਿਰਿਆ ਦੇ ਸਬੰਧੀ ਮੀਟਿੰਗ ਕੀਤੀ ਗਈ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਮੂਹ ਏਜੰਸੀਆਂ ਦੇ ਖ੍ਰੀਦ ਨਿਰੀਖਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਰੋਜਾਨਾਂ ਆਪਣੀਆਂ ਮੰਡੀਆਂ ਵਿਚ ਹਾਜਰੀ ਯਕੀਨੀ ਬਣਾਉਣ ਅਤੇ ਸਰਕਾਰ ਵਲੋ ਨਿਰਧਾਰਿਤ ਕੀਤੇ ਗਏ ਮਾਪਦੰਡਾ ਅਨੁਸਾਰ ਪੈਡੀ ਦੀ ਖ੍ਰੀਦ ਕੀਤੀ ਜਾਵੇ।
ਉਨ੍ਹਾਂ ਮੌਕੇ ‘ਤੇ ਹਾਜ਼ਰ ਮੰਡੀ ਅਫਸਰ ਗੁਰਦਾਸਪੁਰ ਨੂੰ ਹਦਾਇਤ ਕੀਤੀ ਗਈ ਕਿ ਉਹ ਮੰਡੀਆ ਦੇ ਬਾਹਰ ਗੇਟਾਂ ਤੇ ਆਪਣੇ ਕਰਮਚਾਰੀਆਂ ਦੀ ਡਿਊਟੀ ਲਗਾਉਣ ਕਿ ਮੰਡੀਆਂ ਵਿਚ ਜੋ ਕਿਸਾਨ ਪੈਡੀ ਲੈ ਕੇ ਆ ਰਹੇ ਹਨ,ਉਸ ਪੈਡੀ ਦਾ ਮੋਆਇਸਰ ਮੰਡੀ ਵਿਚ ਦਾਖਲ ਹੋਣ ਸਮੇਂ ਚੈਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਮੰਡੀਆਂ ਵਿਚ ਪੈਡੀ ਲੈ ਕੇ ਆ ਰਹੇ ਕਿਸਾਨਾਂ ਮੁਕੰਮਲ ਪੀਣ ਵਾਲੇ ਪਾਣੀ,ਛਾਂ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦ ਦਿੱਕਤ ਪੇਸ ਨਾ ਆਵੇ।
ਉਨ੍ਹਾਂ ਖ੍ਰੀਦ ਨਿਰੀਖਕਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਖ੍ਰੀਦ ਨਿਰੀਖਕ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸਕਲ ਪੇਸ਼ ਆਉਂਦੀ ਹੈ ਤਾਂ ਤੁਰੰਤ ਆਪਣੇ ਤੋਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਖ੍ਰੀਦ ਨਿਰੀਖਕਾਂ ਨੂੰ ਇਹ ਵੀ ਕਿਹਾ ਗਿਆ, ਉਹ ਵੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਿ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਇਹ ਵੀ ਕਿਹਾ ਗਿਆ ਹੈ ਕਿ ਮੰਡੀਆਂ ਵਿਚ ਲਿਆਂਦੀ ਜਾ ਰਹੀ ਪੈਡੀ ਦਾ ਮੋਆਇਸਚਰ ਮਾਰਕਿਟ ਕਮੇਟੀਆਂ ਪਾਸ ਉਪਲੱਬਧ ਮੋਆਇਸਚਰ ਮੀਟਰਾਂ ਨਾਲ ਚੈੱਕ ਕੀਤਾ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਦਾਸਪੁਰ ਵਲੋ ਦੱਸਿਆ ਗਿਆ ਹੈ ਕਿ ਕਿਸਾਨਾਂ ਦੇ ਹਿਤ ਨੂੰ ਮੁੱਖ ਰੱਖਦੇ ਹੋਏ ਜੋ ਮੰਡੀ ਜ਼ਿਲ੍ਹੇ ਵਿਚ ਪੈਂਦੇ ਕਿਸੇ ਵੀ ਰਾਈਸ ਮਿਲ ਨਾਲ ਲਿੰਕ ਨਹੀ, ਉਹਨਾਂ ਮੰਡੀਆਂ ਵਿਚ ਬਾਹਰਲੇ ਜਿਲਿਆਂ ਦੇ ਰਲੀਜ ਆਰਡਰ ਮੁੱਖ ਦਫਤਰ ਚੰਡੀਗੜ੍ਹ ਤੋ ਜਾਰੀ ਹੋ ਗਏ ਹਨ ਤਾਂ ਜੋ ਮੰਡੀਆਂ ਪੈਡੀ ਦੀ ਲਿਫਟਿੰਗ ਸਹੀ ਢੰਗ ਨਾਲ ਹੋ ਸਕੇ ਅਤੇ ਮੰਡੀਆ ਵਿਚ ਗੁਲੱਟ ਨਾ ਪੈਦਾ ਹੋਵੇ।
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੈਲਪ ਲਾਈਨ ਨੰਬਰ 79737-22620 ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਗਿਆ ਕਿ ਜ਼ਿਲੇ ਵਿਚ ਕੁੱਲ 785520 ਐਮ.ਟੀ ਪੈਡੀ ਦੀ ਆਮਦ ਹੋਣ ਦੀ ਸੰਭਾਵਨਾ ਹੈ। ਮੰਡੀਆਂ ਵਿਚ ਪੈਡੀ ਦੀ ਆਮਦ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਵੱਖ ਵੱਖ ਅਧਿਕਾਰੀਆਂ ਅਤੇ ਖੁਰਾਕ ਤੇ ਸਪਲਾਈ ਵਿਭਾਗ ਵਲੋ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਔਕੜ ਪੇਸ ਨਾ ਆਵੇ।