ਗੁਰਦਾਸਪੁਰ, 9 ਅਕਤੂਬਰ 2026 (ਮੰਨਨ ਸੈਣੀ)। ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026, ਪੰਜਾਬ ਦੇ ਵੱਧ ਤੋਂ ਵੱਧ ਵਸਨੀਕਾਂ/ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਦੇ ਉੱਦੇਸ਼ ਨਾਲ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਦੇ ਨਾਲ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ ਵੱਧ ਤੋਂ ਵੱਧ ਬੱਚਿਆ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਖੇਡਾਂ 10 ਅਕਤੂਬਰ ਤੋਂ 23 ਨਵੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਕਰਵਾਈਆਂ ਜਾ ਰਹੀਆਂ ਹਨ, ਜਿਸ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਜ ਪੱਧਰੀ ਗੇਮ ‘ਵੁਸੂ ਮਿਤੀ 10 ਅਕਤੂਬਰ ਤੋਂ 15 ਅਕਤੂਬਰ ਤੱਕ ਆਰ.ਡੀ.ਖੋਸਲਾ ਮਾਡਲ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ, ਬਟਾਲਾ ਦੇ ਇੰਡੋਰ ਹਾਲ ਵਿਖੇ ਕਰਵਾਈ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਰਾਜ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀ ਬੇਰਿੰਗ ਕਾਲਜ, ਬਟਾਲਾ, ਡਾ. ਬੀ.ਆਰ.ਬੀ. ਡੀ.ਏ.ਵੀ ਸੈਂਟਨੇਰੀ ਪਬਲਿਕ ਸਕੂਲ, ਨੇੜੇ ਐਸ. ਐਲ. ਬਾਵਾ ਕਾਲਜ, ਬਟਾਲਾ, ਲਕਸ਼ਮੀ ਦੇਵੀ ਸਾਹਨੀ ਸਕੂਲ, ਨੇੜੇ ਹਥਨੀ ਪੁੱਲ, ਬੈਂਕ ਕਲੋਨੀ, ਬਟਾਲਾ ਅਤੇ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ, ਬਟਾਲਾ ਵਿਖੇ ਠਹਿਰਨਗੇ।