Close

Recent Posts

ਹੋਰ ਗੁਰਦਾਸਪੁਰ

ਨੀਰਜ ਸਲਹੋਤਰਾ ਦੀ ਪ੍ਰਧਾਨਗੀ ਹੇਠ ਪਿੰਡ ਮਾਨ ਚੌਪੜਾ, ਭੁੰਬਲੀ, ਬੱਕਰੀ ਨੰਗਲ ਤੇ ਭੁੱਕਰਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਬੰਧ ਵਿੱਚ ਮੀਟਿੰਗ

ਨੀਰਜ ਸਲਹੋਤਰਾ ਦੀ ਪ੍ਰਧਾਨਗੀ ਹੇਠ ਪਿੰਡ ਮਾਨ ਚੌਪੜਾ, ਭੁੰਬਲੀ, ਬੱਕਰੀ ਨੰਗਲ ਤੇ ਭੁੱਕਰਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਬੰਧ ਵਿੱਚ ਮੀਟਿੰਗ
  • PublishedOctober 9, 2026

ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕਰ ਰਹੀਆਂ ਨੇ ਜਾਗਰੂਕ

ਗੁਰਦਾਸਪੁਰ, 9 ਅਕਤੂਬਰ 2026 (ਮੰਨਨ ਸੈਣੀ )। ਨੀਰਜ ਸਲਹੋਤਰਾ, ਜ਼ਿਲ੍ਹਾ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਵਲੋਂ ਪਿੰਡ ਮਾਨ ਚੌਪੜਾ, ਭੁੰਬਲੀ, ਬੱਬਰੀ ਨੰਗਲ ਤੇ ਭੁੱਕਰਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ ਅਤੇ ਇਸ ਮੁਹਿੰਮ ਦੇ 551 ਦਿਨ ਮੁਕੰਮਲ ਹੋਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਪਵਨ ਕੁਮਾਰ ਹਲਕਾ ਕੁਆਰਡੀਨੇਟਰ, ਦਵਿੰਦਰ ਵਾਈਸ ਕੁਆਰਡੀਨੇਟਰ, ਗੁਰਜੀਵ ਟਿੰਕੂ ਵਾਈਸ ਹਲਕਾ ਕੁਆਰਡੀਨੇਟਰ, ਮੋਹਨ ਲਾਲ ਬਲਾਕ ਪ੍ਰਧਾਨ, ਰੋਬਨਦਪਿੰਦਰ ਸਿੰਘ, ਮਹਿੰਦਰ ਸਿੰਘ, ਮੁਨੀਸ਼ ਭੱਟੀਆਂ, ਰਜਨੀਸ਼ ਬੈਂਸ ਅਤੇ ਸੁਨੀਲ ਕੁਮਾਰ (ਸਾਰੇ ਬਲਾਕ ਕੁਆਰਡੀਨੇਟਰ), ਪੁਲਿਸ ਵਿਭਾਗ, ਬੀ.ਡੀ.ਪੀ.ਓ ਦਫਤਰ ਆਦਿ ਦੇ ਅਧਿਕਾਰੀ ਮੌਜੂਦ ਸਨ।

ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ ਦੌਰਾਨ ਨੀਰਜ ਸਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 551 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦਾ ਆਪਣਾ ਦ੍ਰਿੜ ਸੰਕਲਪ ਦਿਖਾਇਆ ਹੈ।

ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ਵਿੱਚ ਹੋਈ ਪ੍ਰਗਤੀ ਬਾਰੇ ਵੱਖ ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾ ਸਕੇ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਸੂਬੇ ਅੰਦਰੋਂ ਖਤਮ ਕਰਨ ਲਈ ਦਿ੍ਰੜ ਸੰਕਲਪ ਹੈ ਅਤੇ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ।

Written By
The Punjab Wire