ਚੰਡੀਗੜ੍ਹ, 26 ਮਈ 2025 (ਦੀ ਪੰਜਾਬ ਵਾਇਰ)। ਪੰਜਾਬ ‘ਚ ਚੱਲ ਰਹੀ ਹੀਟ ਵੇਵ ਦੇ ਮੱਦੇਨਜ਼ਰ, ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਮਦਦ ਨਾਲ ਚੱਲਦੇ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ 2025 ਤੱਕ ਗਰਮੀ ਦੀ ਛੁੱਟੀ ਕਾਰਨ ਬੰਦ ਰਹਿਣਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਹੀਟ ਵੇਵ ਚੇਤਾਵਨੀ ਦੇ ਆਧਾਰ ‘ਤੇ ਇਹ ਅਹਿਮ ਕਦਮ ਚੁੱਕਿਆ ਗਿਆ ਹੈ।
