Close

Recent Posts

ਗੁਰਦਾਸਪੁਰ

ਜਨਗਣਨਾ-2027 ਦੇ ਫੇਜ਼-2 ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਜਨਗਣਨਾ ਫੇਜ਼ -2 ਦੇ ਕੰਮ ਕਰਨ ਲਈ ਟ੍ਰੇਨਿੰਗ ਦਿੱਤੀ

ਜਨਗਣਨਾ-2027 ਦੇ ਫੇਜ਼-2 ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਜਨਗਣਨਾ ਫੇਜ਼ -2 ਦੇ ਕੰਮ ਕਰਨ ਲਈ ਟ੍ਰੇਨਿੰਗ ਦਿੱਤੀ
  • PublishedOctober 9, 2026

ਜ਼ਿਲ੍ਹੇ ਦੇ ਵੱਖ-ਵੱਖ ਟ੍ਰੇਨਿੰਗ ਕੇਂਦਰਾਂ ਵਿਖੇ ਜਨਗਣਨਾ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੀ ਜਾਣਕਾਰੀ

ਗੁਰਦਾਸਪੁਰ, 9 ਅਕਤੂਬਰ 2026 (ਮੰਨਨ ਸੈਣੀ)– ਜਨਗਣਨਾ-2027 ਦੇ ਫੇਜ਼-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਜਨਗਣਨਾ ਫੇਜ਼ -2 ਦੇ ਕੰਮ ਕਰਨ ਲਈ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਕਰਵਾਈ ਗਈ, ਜਿਸ ਦਾ ਉਦੇਸ਼ ਜਨਗਣਨਾ ਦੇ ਕਾਰਜ ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨਾ ਸੀ।

ਇਸ ਸਬੰਧੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਗੁਰਦਾਸਪੁਰ ਅਤੇ ਐੱਮ.ਸੀ.ਐੱਲ. ਗੁਰਦਾਸਪੁਰ ਵਿਖੇ ਰਛਪਾਲ ਸਿੰਘ ਅਤੇ ਵਿਸ਼ਵਾਸ ਸੋਮ, ਪੰਕਜ ਵੱਲੋਂ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਵੂਮੈਨ, ਕਾਹਨੂੰਵਾਨ ਰੋਡ, ਗੁਰਦਾਸਪੁਰ ਵਿਖੇ ਵੀ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਸ ਤੋਂ ਇਲਾਵਾ ਜੀ.ਜੀ.ਐੱਸ.ਐੱਸ.ਐੱਸ. ਦੀਨਾਨਗਰ ਵਿਖੇ ਸ੍ਰੀ ਵਿਸ਼ਵਾਸ ਸੋਮ ਵੱਲੋਂ ਟ੍ਰੇਨਿੰਗ ਦਿੱਤੀ ਗਈ।

ਟ੍ਰੇਨਿੰਗ ਦੌਰਾਨ ਕਰਮਚਾਰੀਆਂ ਨੂੰ ਜਨਗਣਨਾ ਫੇਜ਼ -2 ਦੇ ਕੰਮ ਕਰਨ ਲਈ ਟ੍ਰੇਨਿੰਗ ਦਿੱਤੀ ਗਈ।ਇਸ ਦੀ ਮਹੱਤਤਾ ਅਤੇ ਇਸ ਨਾਲ ਜੁੜੀਆਂ ਵੱਖ-ਵੱਖ ਤਕਨੀਕੀ ਤੇ ਵਿਹਾਰਕ ਗੱਲਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਲੋਕਾਂ ਨੂੰ ਜਨਗਣਾ ਦੀ ਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਦੇਣਾ ਅਤੇ ਇਸ ਕਾਰਜ ਨੂੰ ਨਿਰਧਾਰਿਤ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹਨਾ ਬਹੁਤ ਮਹੱਤਵਪੂਰਨ ਹੈ।

ਇਸ ਮੌਕੇ ਤਹਿਸੀਲਦਾਰ ਦੀਨਾਨਗਰ, ਬਲਵਿੰਦਰ ਸਿੰਘ  ਤਹਿਸੀਲਦਾਰ ਮੁਨੀਸ਼ ਕੁਮਾਰ, ਨਾਇਬ ਤਹਿਸੀਲਦਾਰ ਮੈਡਮ ਕਿਰਨਦੀਪ ਅਤੇ ਈ.ਓ. ਭੁਪਿੰਦਰ ਸਿੰਘ ਗੁਰਦਾਸਪੁਰ ਵੀ ਹਾਜ਼ਰ ਸਨ। ਟ੍ਰੇਨਿੰਗ ਦੌਰਾਨ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਫੀਲਡ ਪੱਧਰ ’ਤੇ ਆਉਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਦੇ ਹੱਲ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੂੰ ਜਨਗਣਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਗਣਨਾ-2027 ਦੇ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਟ੍ਰੇਨਿੰਗ ਦੇਣ ਅਤੇ ਲੋਕਾਂ ਵਿੱਚ ਜਨਗਣਨਾ ਸਬੰਧੀ ਜਾਗਰੂਕਤਾ ਪੈਦਾ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Written By
The Punjab Wire