Close

Recent Posts

ਗੁਰਦਾਸਪੁਰ

ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ 11 ਅਕਤੂਬਰ ਨੂੰ ਦੀਨਾਨਗਰ ਅਤੇ ਬਟਾਲਾ ਪਹੁੰਚਣਗੇ

ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ 11 ਅਕਤੂਬਰ ਨੂੰ ਦੀਨਾਨਗਰ ਅਤੇ ਬਟਾਲਾ ਪਹੁੰਚਣਗੇ
  • PublishedOctober 9, 2026

ਦੀਨਾਨਗਰ ਅਤੇ ਬਟਾਲਾ ਵਿਖੇ ਵਿਖੇ ਖੁੱਲ੍ਹੀ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ

ਗੁਰਦਾਸਪੁਰ, 9 ਅਕਤੂਬਰ 2026 (ਮੰਨਨ ਸੈਣੀ)– ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ 11 ਅਕਤੂਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਪਹੁੰਚਣਗੇ ਅਤੇ  ਦੀਨਾਨਗਰ ਅਤੇ ਬਟਾਲਾ ਵਿਖੇ ਵਿਖੇ Open Hearing Camp (ਖੁੱਲ੍ਹੀ ਸੁਣਵਾਈ ਕੈਂਪ) ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ।

ਉਨ੍ਹਾਂ ਵਲੋਂ 11 ਅਕਤੂਬਰ ਨੂੰ ਪਹਿਲਾਂ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਸਵੇਰੇ 11 ਵਜੇ ਖੁੱਲ੍ਹੀ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

ਇਸ ਉਪਰੰਤ ਉਨ੍ਹਾਂ ਵਲੋਂ ਦੁਪਹਿਰ 2.30 ਵਜੇ ਕਾਮਧੇਨੁ ਗਊਸ਼ਾਲਾ ਸਮਾਧ ਰੋਡ, ਬਟਾਲਾ ਵਿਖੇ ਖੁੱਲ੍ਹੀ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੀਆਂ ਮੁਸ਼ਕਿਲਾਂ ਦੱਸਣ ਲਈ ਦੀਨਾਨਗਰ ਅਤੇ ਬਟਾਲਾ ਵਿਖੇ ਲੱਗ ਰਹੇ ਵਿਸ਼ੇਸ਼ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

Written By
The Punjab Wire