ਚੰਡੀਗੜ੍ਹ, 28 ਮਈ 2025 (ਦੀ ਪੰਜਾਬ ਵਾਇਰ)। ਪੰਜਾਬ ਦੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਐਕਸ਼ਨ ਲਿਆ ਹੈ। ਜਿਸ ਦੇ ਚਲਦਿਆਂ ਐਸਐਸਪੀ ਫ਼ਾਜਿਲਕਾ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ ਸੀ। ਪਰ ਹਾਲਾਕਿ ਇਸ ਸੰਬੰਧੀ ਕਿਸੇ ਵੀ ਅਧਿਕਾਰੀ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ।
ਦੱਸਣਯੋਗ ਹੈ ਕਿ ਬੀਤੇ ਕੱਲ ਮੁੱਖ ਮੰਤਰੀ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਨੇ ਨਾਬਾਲਗ ਦੇ ਜ਼ਬਤ ਕੀਤੇ ਫ਼ੋਨ ਨਾਲ ਸਬੰਧਿਤ ਇੱਕ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫ਼ਾਜ਼ਿਲਕਾ ਦੇ ਐਸਐਚਓ ਅਤੇ ਤਿੰਨ ਹੋਰ ਪੁਲਿਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਆਪ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਸਿ ਕਿ, “ਅਧਿਕਾਰੀ ਦਾ ਪੱਧਰ ਭਾਵੇਂ ਕੋਈ ਵੀ ਹੋਵੇ, ਭਾਵੇਂ ਉਹ ਮੰਤਰੀ ਹੋਵੇ, ਵਿਧਾਇਕ ਹੋਵੇ, ਆਈਏਐਸ-ਪੀਸੀਐਸ ਅਧਿਕਾਰੀ ਹੋਵੇ ਜਾਂ ਕੋਈ ਵੀ ਸਰਕਾਰੀ ਕਰਮਚਾਰੀ ਹੋਵੇ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਸਾਡੀ ਸਰਕਾਰ ਇੱਕ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”
ਪੜੋ ਖ਼ਬਰ