Close

Recent Posts

ਗੁਰਦਾਸਪੁਰ

ਰੋਲ ਆਬਜ਼ਰਵਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਜ਼ਿਲ੍ਹਾ ਗੁਰਦਾਸਪੁਰ ਪਹੁੰਚੇ

ਰੋਲ ਆਬਜ਼ਰਵਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਜ਼ਿਲ੍ਹਾ ਗੁਰਦਾਸਪੁਰ ਪਹੁੰਚੇ
  • PublishedOctober 11, 2026

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ, ਘੁਮਾਣ, ਸ੍ਰੀ ਹਰਗੋਬਿੰਦਪੁਰ ਵਿਖੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਸਪੈਸ਼ਲ ਇੰਨਟੈਸ਼ਿਵ ਰਵੀਜ਼ਨ ਦੇ ਚੱਲ ਰਹੇ ਕੰਮਕਾਜ ਦਾ ਜਾਇਜ਼ਾ ਲਿਆ

ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵੀ ਕੀਤਾ ਦੌਰਾ

ਗੁਰਦਾਸਪੁਰ, 11 ਅਕਤੂਬਰ 2026 (ਮੰਨਨ ਸੈਣੀ)–  ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਨਟੈਸ਼ਿਵ ਰਵੀਜ਼ਨ (SIR-2026) ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ, ਰੋਲ ਆਬਜ਼ਰਵਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦਾ ਤੀਜਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ, ਘੁਮਾਣ, ਸ੍ਰੀ ਹਰਗੋਬਿੰਦਪੁਰ ਵਿਖੇ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਆਦਿੱਤਿਆ ਉੱਪਲ ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਰੋਲ ਆਜ਼ਰਵਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੋਟਰ ਸੂਚੀ ਸੁਧਾਈ ਦੇ ਸਮੁੱਚੇ ਕੰਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ੁੱਧ ਅਤੇ ਅੱਪ-ਟੂ-ਡੇਟ ਰੱਖਿਆ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਬਣਾਉਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਵੋਟਰ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਇਸ ਸਬੰਧੀ ਜ਼ਿਲ੍ਹੇ ਦੇ ਸਮੁੱਚੀ ਇਲੈਕਸ਼ਨ ਮਸ਼ੀਨਰੀ  ਵੱਲੋਂ ਕੀਤੇ ਗਏ ਸਾਰੇ ਪ੍ਰਬੰਧਾਂ ਪ੍ਰਤੀ ਆਪਣੀ ਸੰਤੁਸ਼ਟੀ ਜਾਹਿਰ ਕੀਤੀ ਗਈ।   ਰੋਲ ਆਜ਼ਰਵਰ ਨੇ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੈਅ ਸਮਾਂ-ਸੀਮਾ ਵਿੱਚ ਕੰਮ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, ਸ਼੍ਰੀਮਤੀ ਅਦੀਬਾ ਅਨਾਮ ਅਸ਼ਫਾਕ ਅਹਿਮਦ ਆਈ.ਏ.ਐਸ.,ਸਾਰੰਗਪ੍ਰੀਤ ਸਿੰਘ ਪੀ.ਸੀ.ਐਸ., ਐਸ.ਡੀ.ਐਮ. ਬਟਾਲਾ, ਲਛਮਣ ਸਿੰਘ ਪੀ.ਸੀ.ਐਸ. ਐਸ.ਡੀ.ਐਮ. ਡੇਰਾ ਬਾਬਾ ਨਾਨਕ, ਕੁਲਦੀਪ ਚੰਦ ਪੀ.ਸੀ.ਐਲ. ਏ.ਸੀ.(ਜੀ) ਗੁਰਦਾਸਪੁਰ, ਸ਼੍ਰੀਮਤੀ ਖੁਸ਼ਬੀਰ ਕੌਰ, ਐਸ.ਪੀ. ਹੈੱਡਕੁਆਰਟਰ ਬਟਾਲਾ, ਮਨਜਿੰਦਰ ਸਿੰਘ ਚੋਣ ਤਹਿਸੀਲਦਾਰ, ਗੁਰਦਾਸਪੁਰ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀਆਂ  ਸ਼ਾਮਲ ਸਨ।

Written By
The Punjab Wire