Close

Recent Posts

Punjab

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
  • PublishedMay 28, 2025

ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ, 28 ਮਈ 2025 (ਦੀ ਪੰਜਾਬ ਵਾਇਰ)-  ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।              

ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।

ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ ‘ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ।

ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।

Written By
The Punjab Wire