ਗੁਰਦਾਸਪੁਰ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਸੰਪੰਨ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਸੰਪੰਨ
  • PublishedOctober 12, 2026

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਰਾਜੇਸ਼ ਕੁਮਾਰ ਸ਼ਰਮਾ

ਗੁਰਦਾਸਪੁਰ, 12 ਅਕਤੂਬਰ 2026 (ਮੰਨਨ ਸੈਣੀ )। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ” ਯੁੱਧ ਨਸ਼ਿਆਂ ਵਿਰੁੱਧ “ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ( ਸਟੇਟ ਐਵਾਰਡੀ) ਦੀ ਅਗਵਾਈ ਵਿੱਚ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਲਗਾਏ ਜਾ ਰਹੇ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਸਫ਼ਲਤਾ ਪੂਰਵਕ ਸੰਪੰਨ ਹੋ ਗਏ।

ਇਸ ਮੌਕੇ ਡੀਈਓ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਮੇਂ-ਸਮੇਂ ਤੇ ਸੈਮੀਨਾਰ ਵਿਜਟ ਕਰਕੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮਾਜ ਵਿੱਚੋਂ ਨਸ਼ਾ ਰੂਪੀ ਕੋਹੜ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਅਤੇ ਹੁਣ ਇਸੇ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ 30 ਸਤੰਬਰ ਤੱਕ ਲਗਾਏ ਗਏ ਹਨ, ਜਿਸ ਵਿੱਚ ਜ਼ਿਲ੍ਹੇ ਦੇ ਅਧਿਆਪਕਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ ਅਤੇ ਅਧਿਆਪਕ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣਗੇ।

ਇਸ ਦੌਰਾਨ ਕੇ ਸ਼੍ਰੀਮਤੀ ਕਿਰਤ ਪ੍ਰੀਤ ਕੌਰ ਕਾਹਲੋਂ ਜ਼ਿਲਾ ਸਮਾਜਿਕ ਸਿਕਿਓਰਟੀ ਅਫਸਰ ਗੁਰਦਾਸਪੁਰ , ਪ੍ਰਦੀਪ ਕੁਮਾਰ ਜਿਲਾ ਕੋਆਰਡੀਨੇਟਰ ਵੋਕੇਸ਼ਨਲ ਗੁਰਦਾਸਪੁਰ ਕਮ ਡਿਸਟਰਿਕਟ ਨੋਡਲ ਅਫਸਰ ਯੁੱਧ ਨਸ਼ਿਆਂ ਵਿਰੁੱਧ ਮਨਪ੍ਰੀਤ ਪਾਲ ਸੁਨੀਤ ਯਾਦਵ ਦਫਤਰ ਜ਼ਿਲਾ ਸਿੱਖਿਆ ਅਫਸਰ ਸਕੈਂਡਰੀ ਗੁਰਦਾਸਪੁਰ, ਅਸ਼ੋਕ ਕੁਮਾਰ ਜਿਲਾ ਰਿਸੋਰਸ ਪਰਸਨ, ਇਕਬਾਲ ਸਿੰਘ ਸਮਰਾ ਹੈਡਮਾਸਟਰ, ਮਿਸ਼ ਅੰਸ਼ੂ ਸੂਦਨ ਵੱਲੋਂ ਵੀ ਹਾਜ਼ਰ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਰਿਸੋਰਸ ਪਰਸਨ ਅਰਸ਼ਦੀਪ ਸਿੰਘ ਮੀਨਲ, ਨਵਨੀਤ , ਕੋਮਲ , ਅਵਾਨਤਿਕਾ ਵੱਲੋਂ ਅਧਿਆਪਕਾਂ ਨਾਲ ਉਪਰੋਕਤ ਵਿਸ਼ੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਮੌਕੇ ਪ੍ਰਿੰਸੀਪਲ ਰਮਨਪ੍ਰੀਤ ਕੌਰ, ਲੈਕਚਰਾਰ ਅੰਗਰੇਜ਼ੀ ਰਾਜੇਸ਼ ਕੁਮਾਰ , ਲੈਕਚਰਾਰ ਕਾਮਰਸ ਰਾਜੇਸ਼ ਕੁਮਾਰ, ਲੈਕਚਰਾਰ ਰਾਜਨੀਤਿਕ ਸ਼ਾਸਤਰ ਰਾਮਾ ਕੁਮਾਰੀ, ਕੰਪਿਊਟਰ ਅਧਿਆਪਕ ਰਮਨਦੀਪ ਕੌਰ, ਪੁਨੀਤ ਯਾਦਵ, ਅਨੁਰਾਗ ਸੈਣੀ , ਸਮੇਤ ਅਧਿਆਪਕਾਂ ਹਾਜ਼ਰ ਸਨ।

Written By
The Punjab Wire