ਗੁਰਦਾਸਪੁਰ

ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇ ਚੱਕ ਵਿਖੇ ਈਸਾਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇ ਚੱਕ ਵਿਖੇ ਈਸਾਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ
  • PublishedOctober 12, 2026

ਗੁਰਦਾਸਪੁਰ,12 ਅਕਤੂਬਰ 2026 (ਮੰਨਨ ਸੈਣੀ)। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇ ਚੱਕ ਵਿਖੇ ਈਸਾਈ ਭਾਈਚਾਰੇ ਲਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸੰਮਤੀ, ਜਿੰਦੀ ਪ੍ਰਧਾਨ, ਸੂਬੇਦਾਰ ਦੀਪਾ ਮਸੀਹ ਅਤੇ ਬਲਵਿੰਦਰ ਸਿੰਘ ਖਾਲਸਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ 5 ਲੱਖ ਰੁਪਏ ਦੀ ਲਾਗਤ ਨਾਲ ਈਸਾਈ ਧਰਮਸ਼ਾਲਾ ਦੀ ਉਸਾਰੀ ਕਰਵਾਈ ਜਾਵੇਗੀ।

ਰਮਨ ਬਹਿਲ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡ ਭੁੱਲੇਚੱਕ ਦੀ ਈਸਾਈ ਧਰਮਸ਼ਾਲਾ ਦੇ ਨਵੀਨੀਕਰਨ ਨਾਲ ਭਾਈਚਾਰੇ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਲਈ ਬਿਹਤਰ ਸਹੂਲਤ ਮਿਲੇਗੀ।

ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਨਾਲ ਲੈ ਕੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਅਤੇ ਉਨ੍ਹਾਂ ਵੱਲੋਂ ਯਤਨ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਪਿੰਡ ਵਾਸੀਆਂ ਅਤੇ ਈਸਾਈ ਭਾਈਚਾਰੇ ਵੱਲੋਂ ਧਰਮਸ਼ਾਲਾ ਦੀ ਉਸਾਰੀ ਲਈ ਰਾਸ਼ੀ ਮੁਹੱਈਆ ਕਰਵਾਉਣ ’ਤੇ ਰਮਨ ਬਹਿਲ ਦਾ ਧੰਨਵਾਦ ਕੀਤਾ ਗਿਆ।

Written By
The Punjab Wire