Close

Recent Posts

ਗੁਰਦਾਸਪੁਰ ਪੰਜਾਬ

ਚੇਅਰਮੈਨ ਰਮਨ ਬਹਿਲ ਨੇ ਪਿੰਡ ਸਲੀਮਪੁਰ ਅਫ਼ਗਾਨਾ, ਮੰਗਲ ਸੈਨ ਅਤੇ ਰਾਜੂਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ

ਚੇਅਰਮੈਨ ਰਮਨ ਬਹਿਲ ਨੇ ਪਿੰਡ ਸਲੀਮਪੁਰ ਅਫ਼ਗਾਨਾ, ਮੰਗਲ ਸੈਨ ਅਤੇ ਰਾਜੂਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ
  • PublishedMay 29, 2025

ਨਸ਼ਾ ਤਸਕਰਾਂ ਨਾਲ ਆਰ ਪਾਰ ਦੀ ਲੜਾਈ ਲੜ ਰਹੀ ਹੈ ਪੰਜਾਬ ਸਰਕਾਰ – ਰਮਨ ਬਹਿਲ

ਗੁਰਦਾਸਪੁਰ, 29 ਮਈ 2025 ( ਦੀ ਪੰਜਾਬ ਵਾਇਰ ) । ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਬੀਤੀ ਸ਼ਾਮ ਹਲਕੇ ਦੇ ਪਿੰਡ ਸਲੀਮਪੁਰ ਅਫ਼ਗਾਨਾ, ਮੰਗਲ ਸੈਨ ਅਤੇ ਰਾਜੂਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ। ਇਹਨਾਂ ਜਾਗਰੂਕਤਾ ਸਭਾਵਾਂ ਵਿੱਚ ਚੇਅਰਮੈਨ ਸ੍ਰੀ ਬਹਿਲ ਨੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਦੀ ਸਮੂਹਿਕ ਸਹੁੰ ਵੀ ਚੁਕਵਾਈ।

ਇਸ ਮੌਕੇ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਨਾਲ ਆਰ ਪਾਰ ਦੀ ਲੜਾਈ ਲੜ ਰਹੀ ਹੈ, ਜਿਸ ਵਿੱਚ ਸੂਬਾ ਵਾਸੀਆਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ 1 ਮਾਰਚ ਤੋਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਦੇ ਬੜੇ ਤਸੱਲੀਬਖ਼ਸ਼ ਨਤੀਜੇ ਸਾਹਮਣੇ ਆਏ ਹਨ। ਜਿਸ ਦਾ ਪ੍ਰਤੱਖ ਪ੍ਰਮਾਣ ਹੈ ਕਿ 14 ਹਜ਼ਾਰ ਦੇ ਕਰੀਬ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਮੈਕ, ਹੈਰੋਇਨ, ਅਫ਼ੀਮ ਆਦਿ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕਰਨ ਤੋਂ ਇਲਾਵਾ 10 ਕਰੋੜ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਕਾਲੇ ਧੰਦੇ ‘ਚ ਲੱਗੇ ਸਮਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ, ਘਰਾਂ ਨੂੰ ਸੀਲ ਕਰਨ ਤੇ ਡਰੱਗ ਮਨੀ ਨਾਲ ਬਣਾਈਆਂ ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਚਲਾ ਕੇ ਤਹਿਸ ਨਹਿਸ ਕੀਤਾ ਗਿਆ। ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਹਲਕਾ ਵਾਸੀਆਂ ਕੋਲੋਂ ਭਰਵੇਂ ਸਹਿਯੋਗ ਦੀ ਮੰਗ ਵੀ ਕੀਤੀ।

ਇਨ੍ਹਾਂ ਯਾਤਰਾਵਾਂ ‘ਚ ਮੌਜੂਦ ਗਰਾਮ ਪੰਚਾਇਤਾਂ , ਡਿਫੈਂਸ ਕਮੇਟੀਆਂ , ਯੂਥ ਕਲੱਬਾਂ ,ਨੰਬਰਦਾਰਾਂ ਨੇ ਪਿੰਡਾਂ ਨੂੰ ਨਸ਼ਾ ਮੁਕਤ ਰੱਖਣ ਤੇ ਨਸ਼ਾ ਤਸਕਰੀ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਪੁਲੀਸ ਤੇ ਸਿਵਲ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Written By
The Punjab Wire