Close

Recent Posts

ਗੁਰਦਾਸਪੁਰ ਪੰਜਾਬ

ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
  • PublishedMay 30, 2025

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਭਗਤੂਪੁਰ ਸਟੇਸ਼ਨ ਵਾਲਾ, ਨੰਗਲ ਬਾਗਬਾਨਾ ਅਤੇ ਜਾਗੋਵਾਲ ਬੇਟ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

ਕਾਹਨੂੰਵਾਨ/ਗੁਰਦਾਸਪੁਰ, 30 ਮਈ 2025 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਭਗਤੂਪੁਰ ਸਟੇਸ਼ਨ ਵਾਲਾ, ਨੰਗਲ ਬਾਗਬਾਨਾ ਅਤੇ ਜਾਗੋਵਾਲ ਬੇਟ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਇਲਾਜ ਕਰਕੇ ਨਸ਼ਾ ਛੁੜਾਇਆ ਜਾਵੇਗਾ ਅਤੇ ਨਾਲ ਹੀ ਉਸਦਾ ਪੁਨਰਵਾਸ ਵੀ ਕੀਤਾ ਜਾਵੇਗਾ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਸਮੱਗਰੀ ਵੰਡੀ ਗਈ। ਇਸ ਮੌਕੇ ਚੇਅਰਮੈਨ ਸੇਖਵਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।

Written By
The Punjab Wire