Close

Recent Posts

ਕ੍ਰਾਇਮ ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਜਾਇਜ਼ ਅਸਲੇ ਸਮੇਤ ਦੋ ਕਾਬੂ

ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਜਾਇਜ਼ ਅਸਲੇ ਸਮੇਤ ਦੋ ਕਾਬੂ
  • PublishedOctober 14, 2026

ਗੁਰਦਾਸਪੁਰ, 14 ਅਕਤੂਬਰ 2026 (ਮੰਨਨ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਪਹਿਲੇ ਮਾਮਲੇ ਵਿੱਚ, ਥਾਣਾ ਦੌਰਾਂਗਲਾ ਦੀ ਪੁਲਿਸ ਪਾਰਟੀ ਨੇ 13 ਅਕਤੂਬਰ ਨੂੰ ਕਾਰਵਾਈ ਕਰਦਿਆਂ ਅਭਿਸ਼ੇਕ ਮਸੀਹ ਵਾਸੀ ਸ਼ਾਲੇ ਚੱਕ (ਥਾਣਾ ਕਲਾਨੌਰ) ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਇਸ ਸਬੰਧੀ ਏ.ਐੱਸ.ਆਈ. ਜਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਦੌਰਾਂਗਲਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਦੂਜੇ ਮਾਮਲੇ ਵਿੱਚ, ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਪਾਰਟੀ ਨੇ ਗਗਨ ਉਰਫ਼ ਚਿੜੀ ਪੁੱਤਰ ਗੁਲਜ਼ਾਰ ਸਿੰਘ ਵਾਸੀ ਗਲੀ ਨੰਬਰ 4, ਬਾਬਾ ਟਹਿਲ ਸਿੰਘ ਸਟਰੀਟ, ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ .30 ਬੋਰ ਦਾ ਪਿਸਤੌਲ ਸਮੇਤ ਮੈਗਜ਼ੀਨ, ਦੋ ਖੋਲ ਅਤੇ ਇੱਕ ਸੈਮਸੰਗ ਕੀ-ਪੈਡ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਏ.ਐੱਸ.ਆਈ. ਜੈ ਸਿੰਘ ਦੇ ਬਿਆਨਾਂ ‘ਤੇ ਥਾਣਾ ਸਿਟੀ ਗੁਰਦਾਸਪੁਰ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 125 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Written By
The Punjab Wire