ਗੁਰਦਾਸਪੁਰ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਹੱਲ ਕਰਨ ਸਬੰਧਿਤ ਵਿਭਾਗਾਂ ਦੇ ਅਧਿਕਾਰੀ-ਵਧੀਕ ਡਿਪਟੀ ਕਮਿਸ਼ਨਰ ਢਿੱਲੋਂ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਹੱਲ ਕਰਨ ਸਬੰਧਿਤ ਵਿਭਾਗਾਂ ਦੇ ਅਧਿਕਾਰੀ-ਵਧੀਕ ਡਿਪਟੀ ਕਮਿਸ਼ਨਰ ਢਿੱਲੋਂ
  • PublishedOctober 14, 2026

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਗੁਰਦਾਸਪੁਰ, 14 ਅਕਤੂਬਰ 2026 ( ਮੰਨਨ ਸੈਣੀ)– ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਕੇ ਅਧਿਕਾਰੀਆਂ ਕੋਲੋਂ ਵਿਸਥਾਰ ਵਿੱਚ ਜਾਣਕਾਰੀ ਲਈ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਹੱਲ ਕਰਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਚਰਨਜੀਤ ਸਿੰਘ ਪਾਰੋਵਾਲ, ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਸਮੇਤ ਹਲਕਿਆਂ ਦੇ ਚੇਅਰਮੈਨ ਅਤੇ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਹਲਕਾ ਵਾਈਜ਼ ਪੋਰਟਲ ‘ਤੇ ਪ੍ਰਾਪਤ ਸਮੱਸਿਆਵਾਂ ਸਬੰਧੀ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਗਏ ਕੰਮਾਂ ਅਤੇ ਜਿਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਨਹੀ ਕੀਤਾ ਗਿਆ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰਹਿੰਦੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵਲੋਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਜਿਵੇਂ ਇੰਟਰਨੈੱਟ ਅਤੇ ਕੇਬਲ ਦੀਆਂ ਫਾਲਤੂ ਤਾਰਾਂ ਰਿਮੂਵ ਕਰਨ ਸਬੰਧੀ, ਬਾਜਾਰਾਂ ਦੀਆਂ ਸੜਕਾਂ ਦੀ ਮੁਰੰਮਤ, ਇੰਟਰਲਾਕ ਟਾਈਲਾਂ ਲਗਾਉਣ, ਟਾਇਲਟ ਬਲਾਕ ਬਣਾਉਣ, ਵਾਟਰ ਕੂਲਰ ਲਗਾਉਣ, ਬਾਥਰੂਮ ਬਣਾਉਣ ਅਤੇ ਸੀਵਰੇਜ਼ ਆਦਿ ਮੁਸ਼ਕਿਲਾਂ ਦੱਸੀਆਂ ਗਈਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਹੱਲ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਟਰੇਡਰਸ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਪੇਡਿੰਗ ਮੁਸ਼ਕਿਲਾਂ ਨੂੰ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਨੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਵਪਾਰੀਆਂ ਨਾਲ ਸਬੰਧਤ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨਾਲ ਰਾਬਤਾ ਕਰਨ ਕਰਕੇ ਸਮੱਸਿਆਵਾਂ ਦਾ ਹੋਰ ਤੇਜ਼ੀ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐਸ.ਡੀ.ਐਮ ਦੀਨਾਨਗਰ ਗਗਨਦੀਪ ਸਿੰਘ, ਐਸ.ਡੀ.ਐਮ ਡੇਰਾ ਬਾਬਾ ਨਾਨਕ ਲਛਮਣ ਸਿੰਘ, ਐਸ.ਡੀ.ਐਮ ਫਤਿਹਗੜ੍ਹ ਚੂੜੀਆਂ ਸੁਖਜਿੰਦਰ ਸਿੰਘ ਟਿਵਾਣਾ, ਚੇਅਰਮੈਨ ਕਿਰਪਾਲ ਸਿੰਘ ਵਪਾਰ ਕਮਿਸ਼ਨ ਹਲਕਾ ਬਟਾਲਾ, ਚੇਅਰਮੈਨ ਵਿਪਨ ਸੋਨੀ ਹਲਕਾ ਡੇਰਾ ਬਾਬਾ ਨਾਨਕ, ਚੇਅਰਮੈਨ ਰਾਜੀਵ ਸੈਣੀ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਚੇਅਰਮੈਨ ਰੁਪਿੰਦਰ ਸਿੰਘ ਰੋਮੀ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Written By
The Punjab Wire