ਸ੍ਰੀ ਹਰਬੰਸ ਸਿੰਘ ਲੇਖੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 15 ਅਕਤੂਬਰ 2026 (ਮੰਨਨ ਸੈਣੀ)– ਹਰਬੰਸ ਸਿੰਘ ਲੇਖੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਟਰੀ, ਗੁਰਦਾਸਪੁਰ ਵੀ ਮੌਜੂਦ ਸੀ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦੇ ਕੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਪ੍ਰਬੰਧ ਦਾ ਜਾਇਜ਼ਾ ਲਿਆ ਗਿਆ ਅਤੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ।
ਇਸ ਤੋਂ ਇਲਾਵਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੁਆਰਾ ਜੇਲ੍ਹ ਦੀਆਂ ਬੈਰਕਾਂ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਸੁਰੱਖਿਆ ਉਪਕਰਨਾਂ ਦਾ ਜ਼ਾਇਜਾ ਲਿਆ ਗਿਆ। ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ।
ਆਪਣੇ ਦੌਰੇ ਦੌਰਾਨ ਉਹਨਾਂ ਨੇ ਜੇਲ੍ਹ ਵਿੱਚ ਲੰਗਰ ਹਾਲ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ।
ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਦੀ ਸਹੂਲਤ ਬਾਰੇ ਵੀ ਜਾਗਰੁਕ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਿਸ ਵੀ ਹਵਾਲਾਤੀ ਕੋਲ ਵਕੀਲ ਨਹੀਂ ਹੈ ਉਹ, ਦਫਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫਤਰ ਵਿੱਚੋਂ ਮੁਫਤ ਵਕੀਲ ਲੈ ਸਕਦੇ ਹਨ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।
ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ, ਸਾਫ ਸਫਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਪ੍ਰਬੰਧ ਦਾ ਨਿਰੀਖਣ ਕਰਨਾ, ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣਾ ਅਤੇ ਉਨਾਂ ਨੂੰ ਨਿਆਂ ਤੱਕ ਪਹੁੰਚ ਯਕੀਨੀ ਬਣਾਉਣਾ ਸੀ।