Close

Recent Posts

ਗੁਰਦਾਸਪੁਰ ਪੰਜਾਬ ਰਾਜਨੀਤੀ

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਪਾਹੜਾ ਪਰਿਵਾਰ ਬੌਖਲਾਹਟ ਵਿੱਚ ਆਇਆ – ਆਪ ਆਗੂ

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਪਾਹੜਾ ਪਰਿਵਾਰ ਬੌਖਲਾਹਟ ਵਿੱਚ ਆਇਆ – ਆਪ ਆਗੂ
  • PublishedJune 2, 2025

ਚੇਅਰਮੈਨ ਰਮਨ ਬਹਿਲ ਦੀਆਂ ਨਿੱਜੀ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਵਿੱਚ ਸੀਵਰੇਜ ਲਈ 10 ਕਰੋੜ ਰੁਪਏ ਅਤੇ ਅੰਮ੍ਰਿਤ-2 ਸਕੀਮ ਮਨਜ਼ੂਰ ਹੋਈ – ਆਪ ਆਗੂ ਹਿਤੇਸ਼ ਮਹਾਜਨ, ਰਘੁਬੀਰ ਸਿੰਘ ਖ਼ਾਲਸਾ

ਗੁਰਦਾਸਪੁਰ, 2 ਜੂਨ 2025 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਹਿਤੇਸ਼ ਮਹਾਜਨ ਅਤੇ ਰਘੁਬੀਰ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਹਲਕੇ ਦੇ ਵਿਕਾਸ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਬੂਰ ਪੈਂਦਾ ਦੇਖ ਕੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੇ ਪੈਰਾਂ ਹੇਠੋਂ ਸਿਆਸੀ ਜ਼ਮੀਨ ਖਿਸਕ ਗਈ ਹੈ। ਇਹ ਪ੍ਰਗਟਾਵਾ ਉਨ੍ਹਾਂ ਵੱਲੋਂ ਪ੍ਰੈਸ ਨੂੰ ਦਿੱਤੇ ਬਿਆਨ ਅੰਦਰ ਕਹੇ ਗਏ।

ਨਗਰ ਕੌਂਸਲ ਗੁਰਦਾਸਪੁਰ ਦੇ ਕਾਂਗਰਸੀ ਪ੍ਰਧਾਨ ਬਲਜੀਤ ਸਿੰਘ ਪਾਹੜਾ ਵੱਲੋਂ ਦਿੱਤੇ ਬਿਆਨ ਨੂੰ ਬੌਖਲਾਹਟ ਦੱਸਦਿਆਂ ਆਪ ਆਗੂ ਹਿਤੇਸ਼ ਮਹਾਜਨ ਨੇ ਕਿਹਾ ਕਿ ਕਾਂਗਰਸੀ ਆਗੂ ਹੁਣ ਸਿਰਫ਼ ਹੋਏ ਕੰਮਾਂ ਦਾ ਸਿਹਰਾ ਲੈਣ ਲਈ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਚੇਅਰਮੈਨ ਰਮਨ ਬਹਿਲ ਨੇ ਹੀ ਆਪਣੀਆਂ ਨਿੱਜੀ ਕੋਸ਼ਿਸ਼ਾਂ ਨਾਲ ਗੁਰਦਾਸਪੁਰ ਸ਼ਹਿਰ ਦੇ ਸੀਵਰੇਜ ਤੋਂ ਵਾਂਝੇ ਇਲਾਕਿਆਂ ਵਿੱਚ ਨਵਾਂ ਸੀਵਰੇਜ ਪਵਾਉਣ ਲਈ 10 ਕਰੋੜ ਰੁਪਏ ਅਰਬਨ ਇਨਫਰਾਸਟਰਕਚਰ ਡਿਵੈਲਪਮੈਂਟ ਫ਼ੰਡ ਵਿਚੋਂ ਮਨਜ਼ੂਰ ਕਰਵਾਏ ਹਨ। ਇਹ ਸਾਰੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਸ਼ਹਿਰ ਲਈ ਜੋ ਅੰਮ੍ਰਿਤ-2 ਯੋਜਨਾ ਮਨਜ਼ੂਰ ਹੋਈ ਹੈ ਉਸ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਆਪਣਾ ਹਿੱਸਾ ਪਾਇਆ ਗਿਆ ਹੈ ਅਤੇ ਇਹ ਯੋਜਨਾ ਵੀ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਕੋਲ ਪਹੁੰਚ ਕਰਕੇ ਮਨਜ਼ੂਰ ਕਰਵਾਈ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਰਮਨ ਬਹਿਲ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਤੇ ਮਸਲਿਆਂ ਦੀ ਪੂਰੀ ਸਮਝ ਹੈ ਅਤੇ ਉਹ ਹਮੇਸ਼ਾਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਕਰਕੇ ਇਨ੍ਹਾਂ ਮੁਸ਼ਕਲਾਂ ਦਾ ਹੱਲ ਕਰਵਾ ਦਿੰਦੇ ਹਨ ਜਿਸ ਦਾ ਅਵਾਮ ਨੂੰ ਸਿੱਧਾ ਫ਼ਾਇਦਾ ਹੁੰਦਾ ਹੈ।

ਆਪ ਆਗੂ ਰਘੁਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਵਿਧਾਇਕ ਪਿਛਲੇ ਸਾਢੇ ਅੱਠ ਸਾਲ ਤੋਂ ਗੁਰਦਾਸਪੁਰ ਦਾ ਵਿਧਾਇਕ ਹੈ ਅਤੇ ਸਾਲ 2021 ਤੋਂ ਵਿਧਾਇਕ ਦਾ ਭਰਾ ਵੀ ਨਗਰ ਕੌਂਸਲ ਗੁਰਦਾਸਪੁਰ ਦਾ ਪ੍ਰਧਾਨ ਹੈ। ਇਸ ਸਮੇਂ ਦੌਰਾਨ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਵੀ ਰਹੀ ਹੈ ਅਤੇ ਨਗਰ ਕੌਂਸਲ ਵਿੱਚ ਵੀ ਉਨ੍ਹਾਂ ਦਾ ਪੂਰਾ ਬਹੁਮਤ ਰਿਹਾ ਹੈ, ਫਿਰ ਇਸਦੇ ਬਾਵਜੂਦ ਵੀ ਇਹ ਉਸ ਸਮੇਂ ਸੀਵਰੇਜ ਅਤੇ ਅੰਮ੍ਰਿਤ-2 ਯੋਜਨਾ ਨੂੰ ਲਾਗੂ ਕਰਾ ਕੇ ਪੀਣ ਵਾਲੇ ਪਾਣੀ ਸਮੇਤ ਲੋਕਾਂ ਦੇ ਹੋਰ ਮਸਲੇ ਕਿਉਂ ਨਹੀਂ ਹੱਲ ਕਰਾ ਸਕੇ। ਟਰੱਸਟੀ ਖ਼ਾਲਸਾ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਪਾਰਟੀ ਦੇ ਇਹ ਆਗੂ ਸਿਰਫ਼ ਰਾਜਨੀਤੀ ਕਰਨਾ ਜਾਣਦੇ ਹਨ, ਲੋਕਾਂ ਦੇ ਮਸਲਿਆਂ ਨਾਲ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।

ਆਪ ਆਗੂ ਹਿਤੇਸ਼ ਮਹਾਜਨ ਤੇ ਰਘੁਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕ ਹੁਣ ਪਾਹੜਾ ਪਰਿਵਾਰ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਅਤੇ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਦੇ ਨਾਲ ਹਨ। ਉਨ੍ਹਾਂ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਕਿਹਾ ਕਿ ਉਹ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਅਤੇ ਅਗਾਮੀ ਨਗਰ ਕੌਂਸਲ ਚੋਣਾਂ ਦੌਰਾਨ ਗੁਰਦਾਸਪੁਰ ਦੇ ਵੋਟਰਾਂ ਨੇ ਜੋ ਉਸ ਦਾ ਬੋਰੀ-ਬਿਸਤਰਾ ਗੋਲ ਕਰਨਾ ਹੈ ਉਸਦੀ ਤਿਆਰੀ ਕਰੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਲੋਕ ਸਾਰੀ ਸਚਾਈ ਜਾਣਦੇ ਹਨ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਸ਼ਹਿਰ ਦੀ ਭਲਾਈ ਲਈ ਜੋ ਕਾਰਜ ਕੀਤੇ ਜਾ ਰਹੇ ਹਨ ਉਹ ਕਿਸੇ ਤੋਂ ਛੁਪੇ ਨਹੀਂ ਹਨ।

ਕੀ ਹੈ ਪੂਰਾ ਮਾਮਲਾ, ਕੀ ਕਹਿਣਾ ਸੀ ਨਗਰ ਕੌਂਸਿਲ ਪ੍ਰਧਾਨ ਬਲਜੀਤ ਸਿੰਘ ਦਾ ਅਤੇ ਚੇਅਰਮੈਨ ਰਮਨ ਬਹਿਲ ਦਾ। ਪੂਰੀ ਖ਼ਬਰ ਹੇਠਾਂ ਦਿੱਤੇ ਲਿੰਕ ਅੰਦਰ ਪੜ੍ਹੋ

ਸੀਵਰੇਜ ਅਤੇ ਅੰਮ੍ਰਿਤ-2 ਪ੍ਰੋਜੈਕਟ ਬਾਰੇ ਝੂਠੀ ਪ੍ਰਸਿੱਧੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਲਗਾਤਾਰ ਜਾਰੀ
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਗੁਰਦਾਸਪੁਰ ਸ਼ਹਿਰ ਦੇ ਆਈ.ਟੀਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਹਰ ਘਰ ਨੂੰ ਸਾਫ਼ ਤੇ ਸ਼ੁੱਧ ਪਾਣੀ ਦੇਣ ਲਈ ਅੰਮ੍ਰਿਤ-2 ਸਕੀਮ ਮਨਜ਼ੂਰ ਕਰਵਾਈ
ਆਈ. ਇਲਾਕੇ `ਚ ਨਵਾਂ ਸੀਵਰੇਜ ਪਾਉਣ ਲਈ 10 ਕਰੋੜ ਰੁਪਏ ਮਨਜ਼ੂਰ ਕੀਤੇ
ਜਲ ਸਪਲਾਈ ਸਕੀਮ ਉੱਪਰ 23.45 ਕਰੋੜ ਰੁਪਏ ਖਰਚੇ ਜਾਣਗੇ

Written By
The Punjab Wire