ਗੁਰਦਾਸਪੁਰ ਪੰਜਾਬ

ਮੁੱਖ ਮੰਤਰੀ ਮਾਨ ਨੇ ਜਿੱਤਿਆ ਪੰਜਾਬ ਦੇ ਲੋਕਾਂ ਦਾ ਦਿਲ, ਸਰਕਾਰ ਨੇ ਸਾਰੇ ਵਾਅਦੇ ਤੇ ਗਾਰੰਟੀਆਂ ਪੂਰੀਆਂ ਕੀਤੀਆਂ: ਨੀਰਜ ਸਲਹੋਤਰਾ

ਮੁੱਖ ਮੰਤਰੀ ਮਾਨ ਨੇ ਜਿੱਤਿਆ ਪੰਜਾਬ ਦੇ ਲੋਕਾਂ ਦਾ ਦਿਲ, ਸਰਕਾਰ ਨੇ ਸਾਰੇ ਵਾਅਦੇ ਤੇ ਗਾਰੰਟੀਆਂ ਪੂਰੀਆਂ ਕੀਤੀਆਂ: ਨੀਰਜ ਸਲਹੋਤਰਾ
  • PublishedOctober 17, 2026

ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਨੀਰਜ ਸਲਹੋਤਰਾ ਨਿਭਾਅ ਰਹੇ ਨੇ ਆਪਣੀ ਅਹਿਮ ਭੂਮਿਕਾ

ਗੁਰਦਾਸਪੁਰ, 17 ਅਕਤੂਬਰ 2026 (ਮੰਨਨ ਸੈਣੀ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ ਸਲਹੋਤਰਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਅਸਰਾਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਨੀਰਜ ਸਲਹੋਤਰਾ ਪਹਿਲਾਂ ਕਾਂਗਰਸ ਪਾਰਟੀ ਵਿੱਚ ਕੰਮ ਕਰਦੇ ਸਨ, ਪਰ 3 ਸਾਲ ਪਹਿਲਾਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦਾਸਪੁਰ ਆਏ ਸਨ, ਤਾਂ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਨੀਰਜ ਸਲਹੋਤਰਾ ਪਹਿਲਾਂ ਵਿਧਾਨ ਸਭਾ ਹਲਕੇ ਦੇ ਕੋਆਰਡੀਨੇਟਰ ਸਨ, ਜਦਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਸ਼ਾ ਮੁਕਤੀ ਮੋਰਚਾ ਦਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਬਣਾਇਆ ਹੈ। ਉਹ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਯਤਨ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਵੀ ਉਹ ਪਿੰਡ-ਪਿੰਡ ਜਾ ਕੇ ਬਹੁਤ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਿਆਸਤ ਵਿੱਚ ਨੀਰਜ ਸਲਹੋਤਰਾ ਨੂੰ ਲਗਭਗ 25 ਸਾਲ ਦਾ ਤਜਰਬਾ ਵੀ ਹੈ।

ਨੀਰਜ ਸਲਹੋਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਅਤੇ ਗਾਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੰਮਾਂ ਤੋਂ ਪੰਜਾਬ ਦੇ ਲੋਕ ਖ਼ੁਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਣਾ ਚਾਹੁੰਦੇ ਹਨ।

ਨੀਰਜ ਸਲਹੋਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤੀ ਅਭਿਆਨ ਨੂੰ ਲੈ ਕੇ ਬੇਹੱਦ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਕਰਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ।

Written By
The Punjab Wire