Close

Recent Posts

ਗੁਰਦਾਸਪੁਰ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ
  • PublishedOctober 19, 2026

ਗੁਰਦਾਸਪੁਰ, 19 ਅਕਤੂਬਰ 2026 (ਮੰਨਨ ਸੈਣੀ)– ਮਾਨਯੋਗ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਲਈ ਗੁਰਸਿਮਰਨ ਸਿੰਘ ਢਿੱਲੋ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ ਬਟਾਲਾ ਅਤੇ ਸ੍ਰੀ ਹਰਿ ਗੋਬਿੰਦਪੁਰ ਦੀ ਹਦੂਦ ਅੰਦਰ ਮਿਤੀ 19.10.2026 ਤੋਂ ਮਿਤੀ: 20.10.2026 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮਾਨਯੋਗ ਗ੍ਰਹਿ ਮੰਤਰੀ ਭਾਰਤ ਸਰਕਾਰ ਜੀ ਮਿਤੀ 20.10.2026 ਨੂੰ ਜਿਲ੍ਹਾ ਗੁਰਦਾਸਪੁਰ ਹੌਲੀ ਫੈਮਲੀ ਕਾਨਵੈਂਟ ਸਕੂਲ ਸ੍ਰੀਹਰਗੋਬਿੰਦਪੁਰ ਵਿਖੇ ਪਧਾਰ ਰਹੇ ਹਨ। ਇਸ ਦੇ ਮੱਦੇ ਨਜਰ ਹਰ ਤਰ੍ਹਾ ਦੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜਮੀ ਹਨ ਤਾ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਦੇ ਤਹਿਤ ਡਰੋਨ ਕੈਮਰਿਆ ਨੂੰ ਚਲਾਉਣ/ਉਡਾਉਣ ਤੇ ਪਾਬੰਦੀ ਲਗਾਉਣੀ ਵੀ ਜਰੂਰੀ ਬਣ ਜਾਂਦੀ ਹੈ, ਕਿਉਂਕਿ ਡਰੋਨ ਕੈਮਰਿਆ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਕਿਸੇ ਮੰਦਭਾਗੀ ਘਟਨਾਂ ਨੂੰ ਅੰਜਾਮ ਦੇ ਸਕਦੇ ਹਨ।

Written By
The Punjab Wire