Close

Recent Posts

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਅਤੇ ਆਧੁਨਿਕ ਮਸ਼ੀਨਰੀ ਨਾਲ ਸਹੀ ਪ੍ਰਬੰਧਨ ਕਰਨ: ਐਸ.ਡੀ.ਐਮ. ਰੰਧਾਵਾ

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਅਤੇ ਆਧੁਨਿਕ ਮਸ਼ੀਨਰੀ ਨਾਲ ਸਹੀ ਪ੍ਰਬੰਧਨ ਕਰਨ: ਐਸ.ਡੀ.ਐਮ. ਰੰਧਾਵਾ
  • PublishedOctober 20, 2026

ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਲਾਨੌਰ ਡਵੀਜਨ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਜਾਗਰੂਕ

ਕਲਾਨੌਰ /ਗੁਰਦਾਸਪੁਰ, 20 ਅਕਤੂਬਰ 2026 (ਮੰਨਨ ਸੈਣੀ)- ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਲਈ ਮੁਹਿੰਮ ਵਿੱਢੀ ਗਈ । ਜਿਸ ਤਹਿਤ ਐਸ.ਡੀ.ਐਮ. ਕਲਾਨੌਰ ਸ. ਲਛਮਣ ਸਿੰਘ ਰੰਧਾਵਾ ਵਲੋਂ ਡਵੀਜਨ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਕਲਾਨੌਰ, ਹਕੀਂਮਪੁਰ, ਭੰਡਾਲ, ਨਾਨੋਹਾਰਨੀ ਸਮੇਤ ਹੋਰਨਾਂ ਪਿੰਡਾਂ ’ਚ ਜਾ ਕੇ ਕਿਸਾਨਾ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਮਾਲ ਵਿਭਾਗ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੀ ਟੀਮ ਦੇ ਨੁਮਾਇੰਦੇ ਵੀ ਹਾਜ਼ਰ ਰਹੇ। ਐਸ.ਡੀ.ਐਮ. ਰੰਧਾਵਾ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਦਿਆਂ ਕਈ ਨੁੱਕਤੇ ਸਾਂਝੇ ਕੀਤੇ।

Written By
The Punjab Wire