ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਮਿਲੇਗਾ ਘਰਾਂ ਦਾ ਕਾਨੂੰਨੀ ਮਾਲਕੀ ਹੱਕ, ਜਾਇਦਾਦ ਦੇ ਝਗੜਿਆਂ ਤੋਂ ਮਿਲੇਗੀ ਨਿਜਾਤ
ਗੁਰਦਾਸਪੁਰ, 21 ਅਕਤੂਬਰ 2026 (ਮੰਨਨ ਸੈਣੀ)। ਗੁਰਦਾਸਪੁਰ, 21 ਅਕਤੂਬਰ ( ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਪਿੰਡ ਸਲੀਮਪੁਰ ਅਫਗਾਨਾ ਵਿਖੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਹੱਕ ਦੇਣ ਦੀ ਪ੍ਰਕਿਰਿਆ ਦਾ ਰਸਮੀ ਆਗਾਜ਼ ਕੀਤਾ ਗਿਆ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਪਿੰਡ ਵਾਸੀਆਂ ਦੀ ਲਗਭਗ 80 ਸਾਲ ਪੁਰਾਣੀ ਮੰਗ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਕੋਲ ਆਪਣੇ ਘਰਾਂ ਦੀ ਮਾਲਕੀ ਦੇ ਪੱਕੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਲੋਕ-ਪੱਖੀ ਯੋਜਨਾ ਨਾਲ ਜਿੱਥੇ ਲੋਕਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲੇਗਾ, ਉੱਥੇ ਹੀ ਜਾਇਦਾਦ ਸਬੰਧੀ ਹੋਣ ਵਾਲੇ ਆਪਸੀ ਝਗੜਿਆਂ ਵਿੱਚ ਵੀ ਵੱਡੀ ਕਮੀ ਆਵੇਗੀ ਅਤੇ ਲੋਕ ਬੈਂਕਾ ਤੋਂ ਲੋਨ ਵੀ ਲੈ ਸਕਨ ਵਿੱਚ ਸਮਰੱਥ ਹੋਣਗੇਂ।

ਰਮਨ ਬਹਿਲ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਪਰਿਵਾਰ ਨੂੰ ਉਸ ਦੇ ਬਣਦੇ ਹੱਕ ਘਰ ਬੈਠੇ ਦਿਵਾਉਣਾ ਹੈ। ਉਨ੍ਹਾਂ ਪਿੰਡ ਸਲੀਮਪੁਰ ਅਫਗਾਨਾ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਤਹਿਸੀਲਦਾਰ ਗੁਰਦਾਸਪੁਰ ਮੁਨੀਸ਼ ਕੁਮਾਰ, ਸਟਾਫ ਮੈਂਬਰ ਮਨਦੀਪ, ਰੋਹਿਤ ਕੁਮਾਰ ਤੇ ਸੁਨੀਲ ਕੁਮਾਰ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਸਰਪੰਚ ਗੋਰੂ, ਬਲਾਕ ਸੰਮਤੀ ਮੈਂਬਰ ਜਤਿੰਦਰ ਕੌਰ, ਲੰਬੜਦਾਰ ਰਣਜੀਤ ਸਿੰਘ, ਦਵਿੰਦਰ ਸਿੰਘ, ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।