Close

Recent Posts

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਗੁਰਦਾਸਪੁਰ ਪੰਜਾਬ

ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਾਫ਼-ਸਫਾਈ ਰੱਖਣ ਲਈ ਅਪਣਾਇਆ ਸਖ਼ਤ ਰੁਖ਼-05 ਦੁਕਾਨਦਾਰਾਂ ਦੇ ਕੱਟੇ ਚਲਾਨ

ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਾਫ਼-ਸਫਾਈ ਰੱਖਣ ਲਈ ਅਪਣਾਇਆ ਸਖ਼ਤ ਰੁਖ਼-05 ਦੁਕਾਨਦਾਰਾਂ ਦੇ ਕੱਟੇ ਚਲਾਨ
  • PublishedJune 12, 2025

ਸ਼ਹਿਰ ਵਾਸੀਆਂ ਨੂੰ ਬਟਾਲੇ ਨੂੰ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਦੀ ਅਪੀਲ

ਬਟਾਲਾ, 12  ਜੂਨ 2025 (ਦੀ ਪੰਜਾਬ ਵਾਇਰ)।  ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਨਗਰ ਨਿਗਮ, ਬਟਾਲਾ ਵੱਲੋਂ ਲਗਾਤਾਰ ਸਖ਼ਤ ਰੁਖ਼ ਆਪਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਜਲੰਧਰ ਰੋਡ ਨੇੜੇ ਕਾਰਪੋਰੇਸ਼ਨ ਦਫਤਰ ਦੇ ਆਪਣੀਆਂ ਦੁਕਾਨਾਂ ਦੇ ਅੱਗੇ ਕੂੜੇ ਦੇ ਢੇਰ ਲਗਾਉਣ ਅਤੇ ਡਸਟਬੀਨ ਨਾ ਰੱਖਣ ਵਾਲੇ ਦੁਕਾਨਦਾਰਾਂ ਦੇ 05 ਚਲਾਨ ਕੱਟੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ। ਜਿਸ ਵਿੱਚ ਉਨਾਂ ਸਮੇਤ ਅਮਰੀਕ ਸਿੰਘ ਸੁਪਰਵਾਈਜਰ (ਮੋਨੀਟਰਿੰਗ), ਕੁਲਦੀਪ ਸਿੰਘ ਕਮਿਊਨਟੀ ਫੈਸੀਲੇਟਰ, ਸ੍ਰੀਮਤੀ ਜਸਵਿੰਦਰ ਕੋਰ ਮੋਟੀਵੇਟਰ, ਸਵਰੂਪ ਸਿੰਘ ਮੋਟੀਵੇਟਰ ਅਤੇ ਰੋਹਿਤ ਮੋਟੀਵੇਟਰ ਸ਼ਾਮਲ ਹਨ, ਜਿਨਾਂ ਵਲੋਂ ਰੋਜਾਨਾ ਸ਼ਹਿਰ ਵਿੱਚ ਸਾਫ਼ ਸਫਾਈ ਸਬੰਧੀ ਚੈਕਿੰਗ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਟੀਮ ਵਲੋਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ/ਦੁਕਾਨਾਂ ਦੇ ਬਾਹਰ ਕੂੜਾ ਨਾ ਸੂਟਣ ਅਤੇ ਡਸਟਬੀਨ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ, ਡਸਟਬੀਨ ਰੱਖੇ ਜਾਣ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਟੀਮ ਦਾ ਸਹਿਯੋਗ ਕੀਤਾ ਜਾਵੇ।

ਉਨਾਂ ਦੱਸਿਆ ਕਿ ਅੱਜ ਟੀਮ ਵੱਲੋ ਕੀਤੀ ਚੈਕਿੰਗ ਦੌਰਾਨ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ 05 ਚਲਾਨ ਕੱਟੇ ਗਏ ਹਨ।

Written By
The Punjab Wire