Close

Recent Posts

ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
  • PublishedOctober 27, 2026

ਚੰਡੀਗੜ੍ਹ, 27 ਅਕਤੂਬਰ 2026 ( ਦੀ ਪੰਜਾਬ ਵਾਇਰ)– ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ।

ਪਾਸ ਕੀਤੇ ਗਏ ਮਤਿਆਂ ਵਿੱਚ ਸਦਨ ‘ਚ ਵੱਖ-ਵੱਖ ਪਾਰਟੀਆਂ ਦੀ ਗਿਣਤੀ ਦੇ ਅਨੁਪਾਤ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਲਈ ਦੋ ਮੈਂਬਰ ਨਾਮਜ਼ਦ ਕਰਨ ਲਈ ਅਧਿਕਾਰਤ ਕਰਨਾ; ਯਮੁਨਾ ਦੇ ਪਾਣੀਆਂ ਵਿੱਚ ਪੰਜਾਬ ਦਾ ਹੱਕੀ ਅਤੇ ਬਰਾਬਰ ਹਿੱਸਾ; ਰੋਪੜ, ਹਰੀਕੇ ਅਤੇ ਫ਼ਿਰੋਜ਼ਪੁਰ ਵਿਖੇ ਸਿੰਚਾਈ ਹੈੱਡਵਰਕਸ ਦਾ ਪ੍ਰਬੰਧਨ, ਰੱਖ-ਰਖਾਅ ਅਤੇ ਸੰਚਾਲਨ ਪੰਜਾਬ ਅਧੀਨ ਰੱਖਣਾ; ਡੈਮ ਸੁਰੱਖਿਆ ਐਕਟ, 2021 ਨੂੰ ਰੱਦ ਕਰਨਾ; ਰਾਜਸਥਾਨ ਨੂੰ ਦਿੱਤੇ ਜਾਂਦੇ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੀ ਕੀਮਤ/ਰਾਇਲਟੀ; ਕੇਂਦਰ ਸਰਕਾਰ ਨੂੰ ਉਝ ਬਹੁ-ਮੰਤਵੀ ਪ੍ਰੋਜੈਕਟ ਨੂੰ ਲਾਗੂ ਕਰਨ ਅਤੇ ਮਾਧੋਪੁਰ ਹੈੱਡਵਰਕਸ ਤੋਂ ਅੱਗੇ ਪਾਕਿਸਤਾਨ ਵੱਲ ਵਹਿ ਰਹੇ ਰਾਵੀ ਦਰਿਆ ਦੇ ਪਾਣੀ ਨੂੰ ਰੋਕਣ ਲਈ ਇਸ ਦੇ ਪਾਣੀ ਨੂੰ ਰਣਜੀਤ ਸਾਗਰ ਡੈਮ ਵੱਲ ਮੋੜਨ ਦੀ ਬੇਨਤੀ ਕਰਨਾ; ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖਣਾ ਅਤੇ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕਰਨਾ ਸ਼ਾਮਿਲ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸ਼ਲਾਘਾ ਕਰਨ ਵਾਲਾ ਮਤਾ ਪੇਸ਼ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪੇਸ਼ ਕੀਤਾ। , ਜਦਕਿ ਦਰਿਆਈ ਪਾਣੀਆਂ ਨਾਲ ਸਬੰਧਤ ਮਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਗਏ।

Written By
The Punjab Wire