Close

Recent Posts

ਗੁਰਦਾਸਪੁਰ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਪਿੰਡ ਵਿੱਚ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ’ਤੇ ਬੁਝਾਵਾਇਆ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਪਿੰਡ ਵਿੱਚ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ’ਤੇ ਬੁਝਾਵਾਇਆ
  • PublishedOctober 31, 2026

ਕਿਸਾਨ ਪਰਾਲੀ ਨਾ ਸਾੜਨ, ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ

ਗੁਰਦਾਸਪੁਰ, 31 ਅਕਤੂਬਰ 2026 (ਮੰਨਨ ਸੈਣੀ) –ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪਰਾਲੀ ਅਤੇ ਫ਼ਸਲੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣੋਂ ਰੋਕਣ ਲਈ ਵੱਡੀ ਮੁਹਿੰਮ ਚਲਾਈ ਗਈ ਹੈ।

ਇਸੇ ਤਹਿਤ ਅੱਜ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਜੋੜਾਂ ਛੱਤੜਾਂ, ਬਖਸ਼ੀਵਾਲ ਤੇ ਸਪਰਾਏ ਕੋਠੀ ਦਾ ਦੌਰਾ ਕੀਤਾ ਗਿਆ ਤੇ ਰਸਤੇ ਵਿੱਚ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਡੀ.ਡੀ.ਪੀ.ਓ ਗੁਰਦਾਸਪੁਰ ਵੀ ਮੌਜੂਦ ਸਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਧੂੰਏਂ ਕਾਰਨ ਲੋਕਾਂ ਦੀ ਸਿਹਤ ਅਤੇ ਸੜਕੀ ਆਵਾਜਾਈ ਲਈ ਵੀ ਖ਼ਤਰਾ ਪੈਦਾ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਗਿਆ ਹੈ ਅਤੇ ਵੱਖ-ਵੱਖ ਪ੍ਰਚਾਰ, ਪ੍ਰਸਾਰ ਅਤੇ ਕਿਸਾਨ ਸੰਪਰਕ ਗਤੀਵਿਧੀਆਂ ਰਾਹੀਂ ਪਰਾਲੀ ਨਾ ਸਾੜਨ, ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।

Written By
The Punjab Wire