Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਗੁਰਦਾਸਪੁਰ, ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ ‘ਚ ਨਿੱਤਰੇ

ਡਿਪਟੀ ਕਮਿਸ਼ਨਰ ਗੁਰਦਾਸਪੁਰ, ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ ‘ਚ ਨਿੱਤਰੇ
  • PublishedOctober 31, 2026

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅਤੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ ਅਤੇ ਡੇਰਾ ਬਾਬਾ ਨਾਨਕ ਖੇਤਰ ਦਾ ਦੌਰਾ

ਫਾਇਰ ਬਿਰਗੇਡ ਰਾਹੀਂ ਰਸਤੇ ਵਿੱਚ ਮੌਕੇ ’ਤੇ ਲੱਗੀ ਅੱਗ ਬੁਝਵਾਈ ਅਤੇ ਕਿਸਾਨਾਂ ਨੂੰ ਸੁਚੱਜੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ, 31 ਅਕਤੂਬਰ 2026 (ਮੰਨਨ ਸੈਣੀ)– ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਦੀਆਂ ਹਦਾਇਤਾਂ ‘ ਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫੀਲਡ ਵਿੱਚ ਨਿੱਤਰਿਆ ਹੋਇਆ ਹੈ।

ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅਤੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ ਅਤੇ ਡੇਰਾ ਬਾਬਾ ਨਾਨਕ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਫਾਇਰ ਬਿਰਗੇਡ ਰਾਹੀਂ ਰਸਤੇ ਵਿੱਚ ਮੌਕੇ ’ਤੇ ਲੱਗੀ ਅੱਗ ਨੂੰ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ

ਡਿਪਟੀ ਕਮਿਸ਼ਨਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ, ਸਮੂਹ ਉੱਪ ਮੰਡਲ ਮੈਜਿਸਟ੍ਰੇਟ, ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਕੀਤੀ ਗਈ। ਇਸ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕੀਤੀ ਗਈ ਅਤੇ ਮੌਕੇ ’ਤੇ ਲੱਗੀ ਅੱਗ ਨੂੰ ਬੁਝਾਇਆ ਗਿਆ। ਇਸ ਦੌਰਾਨ ਟੀਮਾਂ ਵੱਲੋਂ  ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਜਾਂ ਬੇਲਰ ਵਰਗੀ ਖੇਤੀ ਮਸ਼ੀਨਰੀ ਰਾਹੀਂ ਗੱਠਾਂ ਬਣਵਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਗੱਠਾਂ ਬਣਾਉਣ ਉਪਰੰਤ ਫਸਲ ਦੀ ਰਹਿੰਦ ਖੂੰਹਦ ਨੂੰ ਵੀ ਅੱਗ ਨਾ ਲਾਈ ਜਾਵੇ। ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਫਸਲ ਦੀ ਬਿਜਾਈ ਕੀਤੀ ਜਾਵੇ।

ਉਨ੍ਹਾਂ ਨੇ ਕਿਸਾਨਾਂ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਕਿਸਾਨਾਂ, ਪੰਚਾਇਤਾਂ ਤੇ ਸਬੰਧਤ ਵਿਭਾਗਾਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।

Written By
The Punjab Wire